ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਵਿਚ ਡਿੱਗੀ ਇਮਾਰਤ, ਜਾਨੀ ਨੁਕਸਾਨ ਤੋਂ ਬਚਾਅ
ਚੰਡੀਗੜ੍ਹ, 4 ਜੁਲਾਈ – ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 ਵਿਚ ਸ਼ਨਿਚਰਵਾਰ ਨੂੰ ਇਕ ਇਮਾਰਤ ਅਚਾਨਕ ਢਹਿ ਗਈ, ਜਿਸ ਕਾਰਨ ਕੁਝ ਲੋਕਾਂ ਦੇ ਮਲਬੇ ਹੇਠ ਫਸ ਜਾਣ ਦਾ ਖਦਸ਼ਾ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਹੜਕੰਪ ਮਚ ਗਿਆ। ਮਿਲੀ ਜਾਣਕਾਰੀ ਅਨੁਸਾਰ ਰਾਹਤ ਅਤੇ ਬਚਾਅ ਟੀਮਾਂ ਨੇ ਇਕ ਵਿਅਕਤੀ ਨੂੰ ਸੁਰੱਖਿਅਤ ਮਲਬੇ ਵਿਚੋਂ ਬਾਹਰ ਕੱਢ ਲਿਆ ਹੈ, ਜਦਕਿ ਹੋਰ ਲੋਕਾਂ ਦੀ ਭਾਲ ਅਤੇ ਬਚਾਅ ਲਈ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਇੰਡਸਟਰੀਅਲ ਏਰੀਆ ਅਤੇ ਸੈਕਟਰ-31 ਦੀਆਂ ਪੁਲਿਸ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਪੁਲਿਸ ਵਲੋਂ ਇਲਾਕੇ ਨੂੰ ਘੇਰ ਕੇ ਬਚਾਅ ਕਾਰਜਾਂ ਵਿਚ ਸਹਿਯੋਗ ਦਿੱਤਾ ਜਾ ਰਿਹਾ ਹੈ। ਹੋਰ ਬਚਾਅ ਕਾਰਜਾਂ ਵਾਲੀਆਂ ਏਜੰਸੀਆਂ ਵੀ ਮੌਕੇ 'ਤੇ ਮੌਜੂਦ ਹਨ। ਫਿਲਹਾਲ ਇਮਾਰਤ ਡਿੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪ੍ਰਸ਼ਾਸਨ ਵਲੋਂ ਬਚਾਅ ਕਾਰਜ ਮੁਕੰਮਲ ਹੋਣ ਤੋਂ ਬਾਅਦ ਹੀ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ।
;
;
;
;
;
;
;
;