JALANDHAR WEATHER

ਗੁਰੂ ਹਰਸਹਾਏ ਨਗਰ ਕੌਂਸਲ ਚੋਣਾਂ ਲਈ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਜਾਰੀ

 ਗੁਰੂ ਹਰਸਹਾਏ (ਫ਼ਿਰੋਜ਼ਪੁਰ), 5 ਜੁਲਾਈ (ਹਰਚਰਨ ਸਿੰਘ ਸੰਧੂ) - ਗੁਰੂ ਹਰਸਹਾਏ ਦੇ 15 ਵਾਰਡਾਂ ਲਈ ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਲਈ ਅੱਜ ਵੋਟਿੰਗ ਦਾ ਕੰਮ ਸਵੇਰੇ 8 ਵਜੇ ਅਮਨ ਸ਼ਾਂਤੀ ਨਾਲ ਸ਼ੁਰੂ ਹੋ ਗਿਆ। ਲੋਕ ਉਤਸ਼ਾਹ ਨਾਲ ਵੋਟਾਂ ਪਾਉਣ ਲਈ ਬੂਥਾਂ ਤੇ ਪਹੁੰਚ ਰਹੇ ਹਨ। 34 ਸਾਲ ਬਾਅਦ ਹੋ ਰਹੀਆਂ ਇਨ੍ਹਾਂ ਚੋਣਾਂ ਵਿਚ ਲੋਕਾਂ ਦਾ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। 15 ਵਾਰਡਾਂ ਲਈ ਕੁੱਲ 26 ਬੂਥ ਬਣਾਏ ਗਏ ਹਨ ਅਤੇ 69 ਉਮੀਦਵਾਰ ਚੋਣ ਮੈਦਾਨ ਵਿਚ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ