ਨਗਰ ਕੌਂਸਲ ਚੋਣਾਂ ਦੌਰਾਨ ਵੋਟਰਾਂ ਵਿੱਚ ਭਾਰੀ ਉਤਸ਼ਾਹ, ਕੁਝ ਬੂਥਾਂ 'ਤੇ ਸਹੂਲਤਾਂ ਦੀ ਕਮੀ ਕਾਰਨ ਪ੍ਰੇਸ਼ਾਨੀ
ਗੁਰੂਹਰਸਹਾਏ (ਫ਼ਿਰੋਜ਼ਪੁਰ), 5 ਜੁਲਾਈ (ਕਪਿਲ ਕੰਧਾਰੀ) – ਨਗਰ ਕੌਂਸਲ ਗੁਰੂਹਰਸਹਾਏ ਦੀਆਂ ਚੋਣਾਂ ਲਈ ਅੱਜ ਵੋਟਿੰਗ ਸ਼ਾਂਤੀਪੂਰਨ ਮਾਹੌਲ ਵਿਚ ਜਾਰੀ ਹੈ। ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕ ਲੰਬੀਆਂ ਕਤਾਰਾਂ ਵਿਚ ਖੜ੍ਹ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਨਜ਼ਰ ਆਏ। ਨਗਰ ਕੌਂਸਲ ਚੋਣਾਂ ਲਈ ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਕਰਵਾਈ ਜਾ ਰਹੀ ਹੈ।
ਇਸ ਦੌਰਾਨ ਵਾਰਡ ਨੰਬਰ 1 ਅਤੇ 2 ਦੇ ਪੋਲਿੰਗ ਕੇਂਦਰਾਂ ਦਾ ਜਾਇਜ਼ਾ ਲੈਣ 'ਤੇ ਕੁਝ ਕਮੀਆਂ ਵੀ ਸਾਹਮਣੇ ਆਈਆਂ। ਵੋਟਰਾਂ ਨੇ ਦੱਸਿਆ ਕਿ ਗਰਮੀ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਪੱਖਿਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਨਹੀਂ ਕੀਤਾ ਗਿਆ, ਜਿਸ ਕਾਰਨ ਵੋਟਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਇਸ ਤੋਂ ਇਲਾਵਾ ਵਾਰਡ ਨੰਬਰ 12 ਨਾਲ ਸੰਬੰਧਿਤ ਬੀ.ਐਲ.ਓ. ਵੀ ਮੌਕੇ 'ਤੇ ਮੌਜੂਦ ਨਹੀਂ ਮਿਲਿਆ। ਵੋਟਰਾਂ ਦਾ ਕਹਿਣਾ ਹੈ ਕਿ ਬੀ.ਐਲ.ਓ. ਦੀ ਗੈਰਹਾਜ਼ਰੀ ਕਾਰਨ ਵੋਟਰ ਸੂਚੀ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ ਅਤੇ ਆਪਣੇ ਨਾਮ ਦੀ ਪੁਸ਼ਟੀ ਕਰਨ ਵਿਚ ਦਿੱਕਤ ਆਈ, ਜਿਸ ਨਾਲ ਕਈ ਲੋਕਾਂ ਨੂੰ ਪ੍ਰੇਸ਼ਾਨੀ ਲਣੀ ਪਈ।
ਵੋਟਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੋਲਿੰਗ ਕੇਂਦਰਾਂ 'ਤੇ ਬੁਨਿਆਦੀ ਸਹੂਲਤਾਂ ਅਤੇ ਲੋੜੀਂਦਾ ਸਟਾਫ਼ ਯਕੀਨੀ ਬਣਾਇਆ ਜਾਵੇ ਤਾਂ ਜੋ ਵੋਟਿੰਗ ਪ੍ਰਕਿਰਿਆ ਹੋਰ ਸੁਚਾਰੂ ਢੰਗ ਨਾਲ ਚੱਲ ਸਕੇ।
ਇਸ ਮੌਕੇ ਸਮਾਜ ਸੇਵੀ ਕੁਲਦੀਪ ਸ਼ਰਮਾ ਨੇ ਕਿਹਾ ਕਿ ਭਾਰੀ ਗਰਮੀ ਦੇ ਬਾਵਜੂਦ ਵੋਟਰ ਆਪਣੇ ਲੋਕਤੰਤਰੀ ਫਰਜ਼ ਨੂੰ ਨਿਭਾਉਣ ਲਈ ਵੱਡੀ ਗਿਣਤੀ ਵਿਚ ਪੋਲਿੰਗ ਕੇਂਦਰਾਂ 'ਤੇ ਪਹੁੰਚ ਰਹੇ ਹਨ, ਪਰ ਪੱਖਿਆਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੀ ਕਮੀ ਕਾਰਨ ਲੋਕਾਂ ਨੂੰ ਗਰਮੀ ਵਿਚ ਲੰਮਾ ਸਮਾਂ ਕਤਾਰਾਂ ਵਿਚ ਖੜ੍ਹੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
;
;
;
;
;
;
;
;