JALANDHAR WEATHER

ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਸਹਾਇਕ ਸੁਪਰਡੈਂਟ ਹਰਭਜਨ ਸਿੰਘ ਗ੍ਰਿਫ਼ਤਾਰ

ਹੁਸ਼ਿਆਰਪੁਰ, 05 ਜੁਲਾਈ (ਨਰਿੰਦਰ ਸਿੰਘ ਬੱਡਲਾ) - ਪੁਲਿਸ ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦੇ ਸਹਾਇਕ ਸੁਪਰਡੈਂਟ ਹਰਭਜਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਜੇਲ੍ਹ ਵਿਚ ਬੰਦ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਮੰਨਾ ਨੇ ਜੇਲ੍ਹ ਪ੍ਰਸ਼ਾਸਨ 'ਤੇ ਨਸ਼ਾ ਵਿਕਵਾਉਣ ਅਤੇ ਉਸ ਨਾਲ ਕੁੱਟਮਾਰ ਕਰਨ ਦੇ ਦੋਸ਼ ਲਗਾਏ ਸਨ। ਇਸ ਤੋਂ ਬਾਅਦ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ