JALANDHAR WEATHER

ਦੁਪਹਿਰ 12 ਵਜੇ ਤੱਕ 34.53 ਫੀਸਦੀ ਵੋਟਿੰਗ ਦਰਜ - ਰਿਟਰਨਿੰਗ ਅਫ਼ਸਰ ਹਰਦੀਪ ਸਿੰਘ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 5 ਜੁਲਾਈ (ਕਪਿਲ ਕੰਧਾਰੀ) – ਨਗਰ ਕੌਂਸਲ ਗੁਰੂ ਹਰਸਹਾਏ ਦੀਆਂ ਚੋਣਾਂ ਦੌਰਾਨ ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਵੇਰ ਤੋਂ ਹੀ ਵੱਖ-ਵੱਖ ਪੋਲਿੰਗ ਬੂਥਾਂ 'ਤੇ ਵੋਟਰਾਂ ਦੀ ਚੰਗੀ ਭੀੜ ਦੇਖਣ ਨੂੰ ਮਿਲੀ ਅਤੇ ਲੋਕ ਉਤਸ਼ਾਹ ਨਾਲ ਆਪਣੇ ਮਤਾਧਿਕਾਰ ਦੀ ਵਰਤੋਂ ਕਰ ਰਹੇ ਹਨ।ਐਸ.ਡੀ.ਐਮ.-ਕਮ-ਰਿਟਰਨਿੰਗ ਅਫ਼ਸਰ ਹਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਪਹਿਰ 12 ਵਜੇ ਤੱਕ ਨਗਰ ਕੌਂਸਲ ਚੋਣਾਂ ਵਿਚ 34.53 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਸਾਰੇ ਪੋਲਿੰਗ ਕੇਂਦਰਾਂ 'ਤੇ ਲੋੜੀਂਦੀਆਂ ਸਹੂਲਤਾਂ ਅਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਗਏ ਹਨ।
ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤਾਂ ਜੋ ਲੋਕਤੰਤਰਿਕ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਮਿਲ ਸਕੇ। ਚੋਣਾਂ ਦੌਰਾਨ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਹੁਣ ਤੱਕ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਕੋਈ ਸੂਚਨਾ ਨਹੀਂ ਮਿਲੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ