JALANDHAR WEATHER

ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ਦਾ ਕਤਲ

ਗੁਰਦਾਸਪੁਰ, 5 ਜੁਲਾਈ (ਅਸ਼ੋਕ ਸ਼ਰਮਾ) - ਬੀਤੀ ਰਾਤ ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ ’ਤੇ ਪੈਂਦੇ ਵਿਰਦੀ ਪੈਲੇਸ ਨਜ਼ਦੀਕ ਕੁਝ ਨੌਜਵਾਨਾਂ ਵਲੋਂ ਪੁਰਾਣੀ ਰੰਜਿਸ਼ ਤਹਿਤ ਇਕ ਨੌਜਵਾਨ ਦੇ ਸਿਰ ਵਿਚ ਦਾਤਰ ਮਾਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਅਤੇ ਇਕ ਨਿੱਜੀ ਹਸਪਤਾਲ ਜੇਰੇ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਰੋਹਿਤ ਸਿੰਘ (25) ਪੁੱਤਰ ਬਲਵਾਨ ਸਿੰਘ ਵਾਸੀ ਭੂੰਡੋਵਾਲ ਥਾਣਾ ਪੁਰਾਣਾ ਸ਼ਾਲਾ ਵਜੋਂ ਹੋਈ ਹੈ। ਮ੍ਰਿਤਕ ਦੇ ਚਾਚਾ ਠਾਕੁਰ ਮਲਕੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਰੋਹਿਤ ਸਿੰਘ ਪੁਰਾਣਾ ਸ਼ਾਲਾ ਅੱਡੇ ਵਿਚ ਘਰੇਲੂ ਕੰਮ ਲਈ ਗਿਆ ਸੀ ਕਿ ਉੱਥੇ ਦੂਜੀ ਧਿਰ ਨਾਲ ਬਹਿਸ ਬਸਾਈ ਹੋਣ ਤੋਂ ਬਾਅਦ ਮੌਕੇ ’ਤੇ ਕੁਝ ਅਣਪਛਾਤੇ ਨੌਜਵਾਨਾਂ ਨੇ ਦਾਤਰ ਮਾਰ ਕੇ ਰੋਹਿਤ ਸਿੰਘ ਨੂੰ ਜ਼ਖਮੀ ਕਰ ਦਿੱਤਾ । ਸ਼ਾਲਾ ਪੁਲਿਸ ਨੇ ਪਰਿਵਾਰ ਨਾਲ ਮਿਲ ਕੇ ਉਸ ਨੂੰ ਨਿੱਜੀ ਹਸਪਤਾਲ ਪਹੁੰਚਾਇਆ ਜਿੱਥੇ ਉਹ ਜਖਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਸ਼ਾਲਾ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਥਾਣਾ ਪੁਰਾਣਾ ਸ਼ਾਲਾ ਦੇ ਐਸ.ਐਚ.ਓ. ਕੁਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਮ੍ਰਿਤਕ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਇਕ ਭਰਾ ਛੱਡ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ