ਕਮਾਲਪੁਰ ਤੇ ਆਸ-ਪਾਸ ਦੇ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ 'ਤੇ ਖਰਚੇ ਜਾ ਰਹੇ ਨੇ ਕਰੀਬ 20 ਕਰੋੜ: ਹਰਪਾਲ ਸਿੰਘ ਚੀਮਾ
ਦਿੜ੍ਹਬਾ ਮੰਡੀ (ਸੰਗਰੂਰ), 5 ਜੁਲਾਈ (ਜਸਵੀਰ ਸਿੰਘ ਔਜਲਾ)- ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਤੋਂ ਕਮਾਲਪੁਰ ਤਕ ਕਰੀਬ 5 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ 06.7 ਕਿਲੋਮੀਟਰ ਸੜਕ 'ਤੇ ਲੁੱਕ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਅਤੇ ਨਿਰਮਾਣ ਸਮੱਗਰੀ ਦਾ ਜਾਇਜ਼ਾ ਲਿਆ।
ਇਨ੍ਹਾਂ ਵਿਕਾਸ ਪ੍ਰੋਜੈਕਟਾਂ ਤਹਿਤ ਕਮਾਲਪੁਰ ਤੋਂ ਸਫੀਪੁਰ, ਕਮਾਲਪੁਰ ਤੋਂ ਸਮੂਰਾਂ, ਕਮਾਲਪੁਰ ਤੋਂ ਸਫੀਪੁਰ ਖੁਰਦ, ਖਨਾਲ ਕਲਾਂ ਤੋਂ ਕਮਾਲਪੁਰ, ਕਮਾਲਪੁਰ ਤੋਂ ਬਘਰੌਲ, ਕਮਾਲਪੁਰ ਤੋਂ ਦਿਆਲਗੜ੍ਹ ਜੇਜੀਆਂ, ਕਮਾਲਪੁਰ ਤੋਂ ਦਿੜ੍ਹਬਾ, ਅਤੇ ਕਮਾਲਪੁਰ ਤੋਂ ਘਨੌੜ ਰਾਜਪੂਤਾਂ ਤੱਕ ਦੀਆਂ ਸੜਕਾਂ ਦਾ ਨਿਰਮਾਣ ਅਤੇ ਨਵੀਨੀਕਰਨ ਕੀਤਾ ਜਾ ਰਿਹਾ ਹੈ।
ਪੂਰੇ ਪੰਜਾਬ ਵਿਚ ਇਸ ਸਮੇਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵਾਂ ਨਿਰਮਾਣ ਜਾਂ ਉਨ੍ਹਾਂ ਨੂੰ ਚੌੜਾ ਕਰਨ ਦਾ ਕੰਮ ਵੱਡੇ ਪੱਧਰ 'ਤੇ ਚੱਲ ਰਿਹਾ ਹੈ। ਚੱਲ ਰਹੇ ਕੰਮ ਦੇ ਮਟੀਰੀਅਲ ਦੀ ਖੁਦ ਜਾਂਚ ਕਰਦਿਆਂ ਉਨ੍ਹਾਂ ਦੱਸਿਆ ਕਿ ਸੜਕ ਦੇ ਨਿਰਮਾਣ ਵਿਚ ਹੇਠਾਂ ਪੱਥਰ (ਵੱਟਾ) ਪਾਉਣ ਤੋਂ ਬਾਅਦ 40 ਐਮ.ਐਮ. ਦਾ ਮਟੀਰੀਅਲ ਪਾਇਆ ਜਾ ਰਿਹਾ ਹੈ, ਜੋ ਕਿ ਪੂਰੀ ਤਰ੍ਹਾਂ ਤਸੱਲੀਬਖਸ਼ ਹੈ।
;
;
;
;
;
;
;
;