ਕਾਂਗਰਸ ਹਾਈਕਮਾਂਡ ਦਾ ਫ਼ੈਸਲਾ ਸਿਰ ਮੱਥੇ ਹੋਣਾ ਚਾਹੀਦਾ- ਕੰਗ
ਖਰੜ, 5 ਜੁਲਾਈ (ਤਰਸੇਮ ਸਿੰਘ ਜੰਡਪੁਰੀ)- ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਚੰਨੀ ਵੜਿੰਗ ਵਿਵਾਦ ਤੇ ਕਿਹਾ ਹੈ ਕਿ ਕਾਂਗਰਸ ਹਾਈਕਮਾਂਡ ਨੇ ਪੰਜਾਬ ਦੀ ਲੀਡਰਸ਼ਿਪ ਲਈ ਵਧੀਆ ਫੈਸਲਾ ਕੀਤਾ ਹੈ। ਇਸ ਕਰਕੇ ਕਾਂਗਰਸ ਹਾਈਕਮਾਂਡ ਦਾ ਫ਼ੈਸਲਾ ਸਿਰ ਮੱਥੇ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਸੀਨੀਅਰ ਕਾਂਗਰਸੀ ਆਗੂ ਸ਼ਮਸ਼ੇਰ ਸਿੰਘ ਦੁੱਲੋ ਅਤੇ ਬ੍ਰਹਮ ਮਹਿੰਦਰਾ ਤੇ ਹੋਰ ਸੀਨੀਅਰ ਮੈਂਬਰਾਂ ਨਾਲ ਤਾਲਮੇਲ ਕਰਕੇ ਅਤੇ ਕਮੇਟੀ ਬਣਾ ਕੇ ਇਸ ਮਸਲੇ ਨੂੰ ਠੀਕ ਕਰਨਾ ਚਾਹੀਦਾ ਹੈ। ਨੁਕਤਾ ਚੀਨੀ ਕਰਨ ਨਾਲ ਕਾਂਗਰਸ ਦਾ ਬਹੁਤ ਵੱਡਾ ਨੁਕਸਾਨ ਹੋਵੇਗਾ।
;
;
;
;
;
;
;
;