JALANDHAR WEATHER

ਰੇਤ ਮਾਫੀਆ ਨੂੰ ਰੋਕਣ ਲਈ ਡੇਰਾ ਬਾਬਾ ਨਾਨਕ ਪੁਲਿਸ ਨੇ ਮਾਰਿਆ ਰਾਵੀ ਦਰਿਆ ਤੇ ਛਾਪਾ

ਡੇਰਾ ਬਾਬਾ ਨਾਨਕ, 5 ਜੁਲਾਈ (ਹੀਰਾ ਸਿੰਘ ਮਾਂਗਟ)- ਰਾਵੀ ਦਰਿਆ ਵਿਚ ਹੁੰਦੀ ਮਾਈਨਿੰਗ ਨੂੰ ਰੋਕਣ ਅਤੇ ਰੇਤ ਮਾਫੀਆ ਨੂੰ ਠੱਲ ਪਾਉਣ ਲਈ ਅੱਜ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਘਣੀਏ ਕਿ ਬੇਟ ਤੇ ਘੋਨੇਵਾਲ ਨਜ਼ਦੀਕ ਰਾਵੀ ਦਰਿਆ ਤੇ ਛਾਪਾ ਮਾਰਿਆ ਗਿਆ। ਜਿਸ ਦੌਰਾਨ ਪੁਲਿਸ ਵੱਲੋਂ ਦੋ ਰੇਤਾ ਦੇ ਭਰੇ ਟਿੱਪਰਾਂ ਨੂੰ ਵੀ ਕਾਬੂ ਕੀਤਾ ਗਿਆ। ਇਸ ਸਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਡੀ.ਐਸ.ਪੀ. ਜੋਗਾ ਸਿੰਘ ਨੇ ਦੱਸਿਆ ਕਿ ਮਾਨਯੋਗ ਡੀ. ਆਈ. ਜੀ. ਬਾਰਡਰ ਰੇਂਜ ਅਤੇ ਐਸਐਸਪੀ ਬਟਾਲਾ ਡਾਕਟਰ ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਅੱਜ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਭਾਰੀ ਫੋਰਸ ਸਮੇਤ ਘਣੀਏ ਕੇ ਬੇਟ ਤੇ ਘੋਨੇਵਾਲ ਨਜ਼ਦੀਕ ਰਾਵੀ ਦਰਿਆ ਤੇ ਅਚਾਨਕ ਛਾਪਾ ਮਾਰਿਆ ਗਿਆ।

ਉਨ੍ਹਾਂ ਦੱਸਿਆ ਕਿ ਇਹ ਛਾਪੇਮਾਰੀ ਦੌਰਾਨ ਪੁਲਿਸ ਵੱਲੋਂ ਰੇਤਾਂ ਨਾਲ ਭਰੀਆਂ ਦੋ ਟਿੱਪਰਾਂ ਨੂੰ ਵੀ ਕਾਬੂ ਕੀਤਾ ਗਿਆ। ਡੀ.ਐਸ.ਪੀ. ਜੋਗਾ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਜਦ ਐਕਸੀਅਨ ਗੁਰਮੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਵੱਲੋਂ ਤੁਰੰਤ ਐਸ.ਡੀ.ਓ. ਡਰੇਨਿੰਗ ਵਿਭਾਗ ਰਾਹੁਲ ਮੁਹਾਜਨ ਤੇ ਅੰਮ੍ਰਿਤਸਰ ਦਿਹਾਤੀ ਦੇ ਯੂਨੀਅਨ ਇੰਜੀਨੀਅਰ ਅਭਿਸ਼ੇਕ ਨੂੰ ਭੇਜਿਆ ਗਿਆ। ਡੀ.ਐਸ.ਪੀ. ਜੋਗਾ ਸਿੰਘ ਨੇ ਕਿਹਾ ਕਿ ਮੌਕੇ ਤੇ ਪੁੱਜੇ ਇਹਨਾਂ ਅਧਿਕਾਰੀਆਂ ਵਲੋਂ ਪੁਲਿਸ ਨੂੰ ਦੱਸਿਆ ਗਿਆ ਕਿ ਇਹ ਕੋਈ ਵੀ ਨਜਾਇਜ਼ ਮਾਈਨਿੰਗ ਨਹੀਂ ਹੋ ਰਹੀ।

ਉਨ੍ਹਾਂ ਦੱਸਿਆ ਕਿ ਹੜਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵਿਭਾਗ ਵੱਲੋਂ ਦਰਿਆ ਦੀ ਸਫਾਈ ਲਈ ਇਹ ਡੀਲ ਸ਼ਟਿੰਗ ਦਾ ਕੰਮ ਚੱਲ ਰਿਹਾ ਹੈ। ਡੀ.ਐਸ.ਪੀ. ਜੋਗਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੁਲਿਸ ਨੂੰ ਲਿਖਤੀ ਤੌਰ ਤੇ ਵੀ ਦੱਸਿਆ ਗਿਆ ਹੈ ਕਿ ਇੱਥੇ ਕੋਈ ਵੀ ਨਜਾਇਜ਼ ਮਾਈਨਿੰਗ ਨਹੀਂ ਚੱਲ ਰਹੀ ਬਲਕਿ ਬਰਸਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਰਾਵੀ ਵਿੱਚ ਦਰਿਆ ਦੀ ਸਫਾਈ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਵੱਲੋਂ ਫੜੇ ਗਏ ਟਰੱਕਾਂ ਨੂੰ ਵੀ ਛੁਡਵਾਇਆ ਗਿਆ ਹੈ ਅਤੇ ਕਿਹਾ ਕਿ ਇਹਨਾਂ ਨੂੰ ਵਿਭਾਗ ਵਲੋਂ ਖੁਦ ਦਰਿਆ ਦੀ ਸਫਾਈ ਵਾਸਤੇ ਲਗਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ