JALANDHAR WEATHER

ਸੁਖਜਿੰਦਰ ਸਿੰਘ ਰੰਧਾਵਾ ਨੇ ਚਰਨਜੀਤ ਸਿੰਘ ਚੰਨੀ ਨਾਲ ਸਾਂਝੀ ਕੀਤੀ ਤਸਵੀਰ

ਚੰਡੀਗੜ੍ਹ, 6 ਜੁਲਾਈ- ਗੁਰਦਾਸਪੁਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸਮਰਥਨ ਵਿਚ ਸਾਹਮਣੇ ਆਏ ਹਨ। ਰੰਧਾਵਾ ਨੇ ਸੋਸ਼ਲ ਮੀਡੀਆ 'ਤੇ ਚੰਨੀ ਦੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨਾਲ ਇਕ ਫੋਟੋ ਸਾਂਝੀ ਕੀਤੀ, ਜਿਸ ਦੇ ਕੈਪਸ਼ਨ ਵਿਚ ਲਿਖਿਆ ਹੈ "ਏਕਤਾ ਹੀ ਤਾਕਤ ਹੈ।" ਬਾਅਦ ਵਿਚ ਚੰਨੀ ਨੇ ਵੀ ਫੋਟੋ ਸਾਂਝੀ ਕੀਤੀ।

ਪੰਜਾਬ ਕਾਂਗਰਸ ਵਲੋਂ ਵੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਗਿਆ ਕਿ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦੇ ਕੈਂਪੇਨ ਕਮੇਟੀ ਦੇ ਚੇਅਰਮੈਨ ਸ. ਚਰਨਜੀਤ ਸਿੰਘ ਚੰਨੀ ਜੀ ਅਤੇ ਕੋਰ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਰੰਧਾਵਾ ਜੀ ਵਲੋਂ ਆਪਣੀ ਟੀਮ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਚੋਣੀ ਰਣਨੀਤੀ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਪ੍ਰੋਗਰਾਮਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਫੋਟੋ ਨੂੰ ਸਾਂਝਾ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ