JALANDHAR WEATHER

ਆਦਮਪੁਰ ਨੇੜਲੇ ਪਿੰਡ ਡਰੋਲੀ ਕਲਾਂ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਆਦਮਪੁਰ, 6 ਜੁਲਾਈ (ਹਰਪ੍ਰੀਤ ਸਿੰਘ)- ਆਦਮਪੁਰ ਦੇ ਨਜ਼ਦੀਕੀ ਪਿੰਡ ਡਰੋਲੀ ਕਲਾਂ ਵਿਖੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਦਿਨ-ਦਿਹਾੜੇ ਗੋਲੀਆਂ ਮਾਰ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮਿਲੀ ਮੁੱਢਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਉਰਫ਼ ਬਾਜਾ, ਵਾਸੀ ਪਿੰਡ ਡਮੁੰਡਾ ਥਾਣਾ ਆਦਮਪੁਰ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਗੰਗੂ ਹੈ, ਜੋ ਕਿ ਪਿੰਡ ਡਰੋਲੀ ਕਲਾਂ ਦਾ ਹੀ ਰਹਿਣ ਵਾਲਾ ਹੈ। ਮੁਲਜ਼ਮ ਮਨਪ੍ਰੀਤ ਨੇ ਦਵਿੰਦਰ ਸਿੰਘ 'ਤੇ ਤਾਬੜਤੋੜ ਫਾਇਰਿੰਗ ਕਰਦਿਆਂ 5 ਤੋਂ ਵੱਧ ਰਾਊਂਡ ਫਾਇਰ ਕੀਤੇ, ਜਿਸ ਕਾਰਨ ਦਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਦੱਸਣਯੋਗ ਹੈ ਕਿ ਮ੍ਰਿਤਕ ਅਤੇ ਹਮਲਾਵਰ ਦੋਵਾਂ ਦਾ ਹੀ ਪਿਛੋਕੜ ਅਪਰਾਧਿਕ ਰਿਹਾ ਹੈ ਅਤੇ ਦੋਵਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ