ਮੁਹਾਲੀ ਹਵਾਈ ਅੱਡੇ 'ਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦਾ ਨਿੱਘਾ ਸਵਾਗਤ
ਐਸ. ਏ. ਐਸ. ਨਗਰ, 6 ਜੁਲਾਈ (ਕਪਿਲ ਵਧਵਾ)– ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਮੁਹਾਲੀ ਸਥਿਤ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ, ਜਿਥੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ, ਕੁਲਬੀਰ ਸਿੰਘ ਜੀਰਾ, ਸਿਮਰਨਜੀਤ ਸਿੰਘ ਬੈਂਸ ਸਮੇਤ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿਚ ਯੂਥ ਕਾਂਗਰਸ ਦੇ ਵਰਕਰ ਵੀ ਮੌਜੂਦ ਸਨ। ਹਵਾਈ ਅੱਡੇ 'ਤੇ ਕਾਂਗਰਸੀ ਵਰਕਰਾਂ ਨੇ ਨਾਅਰੇਬਾਜ਼ੀ ਕਰਦਿਆਂ ਅਤੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਭੁਪੇਸ਼ ਬਘੇਲ ਦਾ ਸਵਾਗਤ ਕੀਤਾ। ਉਨ੍ਹਾਂ ਦੇ ਪੰਜਾਬ ਦੌਰੇ ਨੂੰ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਆਗਾਮੀ ਰਣਨੀਤੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਦੱਸ ਦਈਏ ਕਿ ਭਪੇਸ਼ ਬਗੇਲ ਬਿਨਾਂ ਪੱਤਰਕਾਰਾਂ ਨਾਲ ਗੱਲਬਾਤ ਕੀਤਿਆਂ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ ਲਈ ਆਪਣੇ ਕਾਫਲੇ ਸਣੇ ਰਵਾਨਾ ਹੋ ਗਏ।
;
;
;
;
;
;
;