JALANDHAR WEATHER

ਜਲੰਧਰ ਵਿਚ ਸਕੂਲ ਜਾਣ ਲਈ ਘਰੋਂ ਨਿਕਲੇ 4 ਬੱਚਿਆਂ 'ਚੋਂ ਇਕ ਬੱਚੀ ਲਾਪਤਾ, ਦਹਿਸ਼ਤ ਦਾ ਮਾਹੌਲ

ਜਲੰਧਰ, 6 ਜੁਲਾਈ (ਦਵਿੰਦਰ)- ਜਲੰਧਰ ਸ਼ਹਿਰ ਦੇ ਮੇਨ ਰੈਣਕ ਬਾਜ਼ਾਰ 'ਚ ਸਥਿਤ ਸਰਕਾਰੀ ਹਾਈ ਸਮਾਰਟ ਸਕੂਲ 'ਚੋਂ ਇਕ ਵਿਦਿਆਰਥਣ ਦੇ ਲਾਪਤਾ ਹੋਣ 'ਤੇ ਹੜਕੰਪ ਮਚ ਗਿਆ ਹੈ। ਇਸ ਘਟਨਾ ਸਬੰਧੀ ਬੱਚੀ ਦੀ ਮਾਂ ਪੂਜਾ ਦੇਵੀ ਨੇ ਦੱਸਿਆ ਕਿ ਸਕੂਲ 'ਚ 4 ਬੱਚੇ ਆਏ ਸਨ। ਇਸ ਦੌਰਾਨ 3 ਬੱਚੇ ਸਕੂਲ ਦੇ ਅੰਦਰ ਚਲੇ ਗਏ ਅਤੇ ਬੱਚੀ ਸਕੂਲ ਤੋਂ ਲਾਪਤਾ ਹੋ ਗਈ। ਜਦੋਂ ਇਸ ਮਾਮਲੇ ਸਬੰਧੀ ਸਕੂਲ ਪ੍ਰਸ਼ਾਸਨ ਤੋਂ ਪੁੱਛਗਿੱਛ ਕੀਤੀ ਗਈ ਤਾਂ ਸਕੂਲ ਪ੍ਰਸ਼ਾਸਨ ਨੇ ਕਿਹਾ ਕਿ ਬੱਚੀ ਸਕੂਲ ਨਹੀਂ ਪਹੁੰਚੀ।

ਔਰਤ ਨੇ ਦੱਸਿਆ ਕਿ 12 ਸਾਲਾਂ ਸੋਨੀ ਕੁਮਾਰੀ ਸਕੂਲ ਤੋਂ ਲਾਪਤਾ ਹੋ ਗਈ ਹੈ। ਪਰਿਵਾਰ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਪੀੜਤ ਲੜਕੀ ਦੀ ਮਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਰਾਜਕੁਮਾਰ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਅਲੀ ਇਲਾਕੇ ਦੇ 4 ਬੱਚੇ ਸਕੂਲ ਲਈ ਘਰੋਂ ਨਿਕਲੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ