JALANDHAR WEATHER

ਨਿਰਮਲਾ ਦੇਵੀ ਬਣੀ ਨਗਰ ਕੌਂਸਲ ਜੈਤੋ ਦੀ ਪ੍ਰਧਾਨ

ਜੈਤੋ, 6 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)- ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਤਵਾਰ ਨੂੰ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਅਤੇ ਕੌਂਸਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਨਗਰ ਕੌਂਸਲ ਦੀ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਟੀਮ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਰਫ਼ਤਾਰ ਦੇਵੇਗੀ।

ਹਾਊਸ ਮੀਟਿੰਗ ਦੌਰਾਨ ਕੌਂਸਲਰ ਲਖਵਿੰਦਰ ਸਿੰਘ ਲੱਖਾ ਬਰਾੜ ਵਲੋਂ ਨਿਰਮਲਾ ਦੇਵੀ ਨੂੰ ਨਗਰ ਕੌਂਸਲ ਪ੍ਰਧਾਨ, ਹਰੀਸ਼ ਚੰਦਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਨਰਿੰਦਰਪਾਲ ਸਿੰਘ ਨੂੰ ਮੀਤ ਪ੍ਰਧਾਨ ਬਣਾਉਣ ਲਈ ਪ੍ਰਸਤਾਵ ਪੇਸ਼ ਕੀਤਾ ਗਿਆ, ਜਿਸ ਨੂੰ ਸਹਿਮਤੀ ਨਾਲ ਮਨਜ਼ੂਰੀ ਦਿੱਤੀ ਗਈ।

ਇਸ ਮੌਕੇ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੈਤੋ ਦੇ ਵਿਕਾਸ ਨੂੰ ਹੋਰ ਗਤੀ ਦੇਣ ਲਈ ਨਗਰ ਕੌਂਸਲ ਦੀ ਨਵੀਂ ਟੀਮ, ਵਿਧਾਇਕ ਅਮੋਲਕ ਸਿੰਘ ਅਤੇ ਪੰਜਾਬ ਸਰਕਾਰ ਮਿਲ ਕੇ ਕੰਮ ਕਰਨਗੇ। ਉਨ੍ਹਾਂ ਨਵੇਂ ਚੁਣੇ ਕੌਂਸਲਰਾਂ ਨੂੰ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਅਪੀਲ ਕੀਤੀ।

ਹਲਕਾ ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਨਗਰ ਕੌਂਸਲ ਦੇ ਸਾਰੇ 17 ਕੌਂਸਲਰ ਬਰਾਬਰ ਮਹੱਤਵ ਰੱਖਦੇ ਹਨ ਅਤੇ ਸਾਰੇ ਮਿਲ ਕੇ ਸ਼ਹਿਰ ਦੇ ਵਿਕਾਸ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਨਵੀਂ ਟੀਮ ਦੇ ਤਜਰਬੇ ਅਤੇ ਸਮਰਪਣ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ।

ਮੀਟਿੰਗ ਦੌਰਾਨ ਚੇਅਰਮੈਨ ਮਾਰਕੀਟ ਕਮੇਟੀ ਡਾ. ਲਕਸ਼ਮਣ ਭਗਤੂਆਣਾ, ਐਸ.ਡੀ.ਐਮ. ਵਿਕਰਮਜੀਤ ਸਿੰਘ, ਤਹਿਸੀਲਦਾਰ ਪਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਅਮਨਦੀਪ ਗੋਇਲ ਸਮੇਤ ਹੋਰ ਅਧਿਕਾਰੀ ਅਤੇ ਕੌਂਸਲਰ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ