ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਹੋਈ ਮੌਤ
ਕਪੂਰਥਲਾ, 6 ਜੁਲਾਈ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਦੇ ਇਕ ਹਵਾਲਾਤੀ ਦੀ ਬਿਮਾਰੀ ਉਪਰੰਤ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਿਖੇ ਤਾਇਨਾਤ ਡਿਊਟੀ ਡਾਕਟਰ ਸ਼ੈਲਜਾ ਨੇ ਦੱਸਿਆ ਕਿ ਕੇਂਦਰੀ ਜ਼ੇਲ੍ਹ ਕਪੂਰਥਲਾ ਵਿਚ ਬੰਦ ਹਵਾਲਾਤੀ ਮੁਕੇਸ਼ ਪੁੱਤਰ ਜੋਗਿੰਦਰਪਾਲ ਜਿਸ ਦੀ ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ।
ਇਸ ਸਬੰਧੀ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ | ਮਿ੍ਤਕ ਦੀ ਮਾਤਾ ਨਿਰਮਲਾ ਨੇ ਦੱਸਿਆ ਕਿ ਉਸ ਦੇ ਲੜਕੇ ਨੂੰ ਨੂੰ ਤਿੰਨ ਚਾਰ ਦਿਨ ਪਹਿਲਾਂ ਹੀ ਜਲੰਧਰ ਦੀ ਪੁਲਿਸ ਵਲੋਂ ਫੜਿਆ ਗਿਆ ਸੀ ਅਤੇ ਅੱਜ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦਾ ਲੜਕਾ ਬਿਮਾਰ ਹੈ, ਜਦੋਂ ਉਨ੍ਹਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਚ ਆਪਣੇ ਲੜਕੇ ਬਾਰੇ ਪੁੱਛਿਆ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦੀ ਮੌਤ ਹੋ ਚੁੱਕੀ ਹੈ |
;
;
;
;
;
;
;