JALANDHAR WEATHER

ਟਰੱਕ ਤੇ ਕਾਰ ਦੀ ਟੱਕਰ ਤੋਂ ਬਾਅਦ ਜ਼ੀਰਕਪੁਰ-ਪਟਿਆਲਾ ਰੋਡ 'ਤੇ ਲੱਗਿਆ ਵੱਡਾ ਜਾਮ

ਜ਼ੀਰਕਪੁਰ, 7 ਜੁਲਾਈ (ਮਨਿੰਦਰ ਸਿੰਘ)- ਅੱਜ ਸਵੇਰੇ ਜ਼ੀਰਕਪੁਰ-ਪਟਿਆਲਾ ਰੋਡ 'ਤੇ ਲੱਕੀ ਢਾਬੇ ਦੇ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿਚ ਬੇਸ਼ੱਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਹਾਦਸੇ ਕਾਰਨ ਰੋਡ 'ਤੇ ਲੰਬਾ ਜਾਮ ਲੱਗ ਗਿਆ। ਇਸ ਕਾਰਨ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਟ੍ਰੈਫ਼ਿਕ ਪੁਲਿਸ ਜ਼ੀਰਕਪੁਰ ਅਤੇ ਐਸ.ਐਸ. ਐਫ਼. ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਸੜਕ ਤੋਂ ਇਕ ਪਾਸੇ ਕਰਵਾਇਆ ਅਤੇ ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿਚ ਕੋਈ ਪੁਲਿਸ ਸ਼ਿਕਾਇਤ ਨਹੀਂ ਕੀਤੀ ਗਈ ਹੈ ਅਤੇ ਦੋਵੇਂ ਧਿਰਾਂ ਵਿਚ ਆਪਸੀ ਰਾਜੀਨਾਮਾ ਹੋ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ