ਜਲੰਧਰ ’ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਮੁਲਜ਼ਮ ਕਾਬੂ
ਜਲੰਧਰ, 7 ਜੁਲਾਈ (ਦਵਿੰਦਰ)- ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋਣ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਮੁੱਠਭੇੜ 'ਚ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਜਲੰਧਰ ਪੁਲਿਸ ਨੇ ਗੜ੍ਹਾ ਰੋਡ 'ਤੇ ਗੋਲੀਬਾਰੀ ਕਰਨ ਵਾਲੇ ਇਕ ਮੁਲਜ਼ਮ ਦਾ ਐਨਕਾਊਂਟਰ ਕੀਤਾ ਹੈ। ਇਹ ਮੁਕਾਬਲਾ ਕਰੀਬ 1.30 ਵਜੇ ਹੋਇਆ। ਪੁਲਿਸ ਨੇ ਮੁਲਜ਼ਮ ਦੀ ਲੱਤ ਵਿਚ ਗੋਲੀ ਮਾਰ ਦਿੱਤੀ। ਪੁਲੀਸ ਪਾਰਟੀ ਨੇ ਦੱਸਿਆ ਕਿ ਉਹ ਗੜ੍ਹਾ ਰੋਡ ’ਤੇ ਗੋਲੀ ਚਲਾਉਣ ਵਾਲੇ ਸ਼ਿਆਮ ਲਾਲ ਨੂੰ ਗ੍ਰਿਫ਼ਤਾਰ ਕਰਨ ਗਏ ਸਨ।
ਜਦੋਂ ਉਹ ਉਸ ਨੂੰ ਕਾਬੂ ਕਰਨ ਲੱਗੇ ਤਾਂ ਮੁਲਜ਼ਮ ਨੇ ਅਚਾਨਕ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿਚ ਪੁਲਿਸ ਨੇ ਗੋਲੀ ਚਲਾ ਦਿੱਤੀ ਜਿਸ ਕਾਰਨ ਇਕ ਗੋਲੀ ਮੁਲਜ਼ਮ ਦੀ ਲੱਤ ਵਿਚ ਲੱਗੀ। ਲੱਤ ਵਿਚ ਗੋਲੀ ਲੱਗਣ ਤੋਂ ਬਾਅਦ ਮੁਲਜ਼ਮ ਉੱਥੇ ਹੀ ਡਿੱਗ ਪਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਵਿਖੇ ਦਾਖ਼ਲ ਕਰਵਾਇਆ ਜਾਵੇਗਾ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੜ੍ਹਾ ਰੋਡ 'ਤੇ ਇਕ ਘਰ 'ਤੇ ਗੋਲੀ ਚਲਾਉਣ ਵਾਲਾ ਦੋਸ਼ੀ ਜਲੰਧਰ ਛਾਉਣੀ ਦੇ ਜਮਸ਼ੇਰ ਖਾਸ ਇਲਾਕੇ 'ਚ ਘੁੰਮ ਰਿਹਾ ਹੈ। ਜਦੋਂ ਮੁਲਜ਼ਮ ਨੂੰ ਘੇਰ ਕੇ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਤਾਂ ਉਸ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਏ।
;
;
;
;
;
;
;
;
;