JALANDHAR WEATHER

ਪੰਜਾਬ ਦੇ ਪ੍ਰਾਈਵੇਟ ਸਕੂਲਾਂ ’ਚ ਮਿਸ਼ਨ ਹਰਿਆਲੀ ਤਹਿਤ ਲਗਾਏ ਜਾਣਗੇ 9 ਲੱਖ ਬੂਟੇ

ਬਰਨਾਲਾ (ਰੂੜੇਕੇ ਕਲਾਂ), 7 ਜਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)- ਪੰਜਾਬ ਦੇ ਦਿਨੋਂ ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਦੇ ਯਤਨ ਤਹਿਤ ਵਾਤਾਵਰਣ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਆਪਣਾ ਪੰਜਾਬ ਫਾਊਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਪੰਜਾਬ ਫੈਪ ਵਲੋਂ ਮਿਸ਼ਨ ਹਰਿਆਲੀ ਤਹਿਤ ਪੰਜਾਬ ਦੇ ਸਾਰੇ ਪ੍ਰਾਈਵੇਟ ਸਕੂਲਾਂ ਵਿਚ 9 ਲੱਖ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ।

ਉਕਤ ਜਾਣਕਾਰੀ ਦਿੰਦੇ ਹੋਏ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਪੰਜਾਬ ਫੈਪ ਪੰਜਾਬ ਦੇ ਪ੍ਰਧਾਨ ਡਾ: ਜਗਜੀਤ ਸਿੰਘ ਧੂਰੀ, ਰਵਿੰਦਰਜੀਤ ਸਿੰਘ ਬਿੰਦੀ ਚੇਅਰਮੈਨ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਬੂਟੇ ਲਗਾਉਣ ਦੇ ਨਾਲ ਨਾਲ ਵਿਦਿਆਰਥੀਆਂ ਤੇ ਮਾਪਿਆਂ ਵਿਚ ਵਾਤਾਵਰਣ ਪ੍ਰਤੀ ਜਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਤੇ ਰੁੱਖਾਂ ਦੀ ਸੰਭਾਲ ਨੂੰ ਯਕੀਨੀ ਬਣਾਉਣਾ ਹੈ।

ਮੁਹਿੰਮ ਤਹਿਤ 15 ਜੁਲਾਈ ਤੱਕ ਪ੍ਰਾਈਵੇਟ ਸਕੂਲਾਂ ਦੇ ਸਾਰੇ ਵਿਦਿਆਰਥੀ ਬੂਟੇ ਲਗਾਉਣਗੇ ਅਤੇ ਸਕੂਲ ਪ੍ਰਬੰਧਕਾਂ ਵਲੋਂ ਸਕੂਲਾਂ ਵਿਖੇ ਦੋ ਫੁੱਟ ਉਚਾਈ ਦੇ ਬੂਟੇ ਲਗਾਏ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ