ਚੰਡੀਗੜ੍ਹ ਰੇਲਵੇ ਸਟੇਸ਼ਨ ਨੇੜੇ ਔਰਤ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
ਚੰਡੀਗੜ੍ਹ, 7 ਜੁਲਾਈ- ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਪੰਚਕੂਲਾ ਪਾਸੇ ਕਾਲਕਾ ਵੱਲ ਜਾਂਦੇ ਜੰਗਲੀ ਇਲਾਕੇ ਵਿਚੋਂ ਇਕ ਅਣਪਛਾਤੀ ਔਰਤ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਜੀ.ਆਰ.ਪੀ. ਥਾਣਾ ਚੰਡੀਗੜ੍ਹ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਨੇ ਮੌਕੇ ’ਤੇ ਸੀਨ ਆਫ਼ ਕਰਾਈਮ ਟੀਮ ਨੂੰ ਵੀ ਬੁਲਾਇਆ। ਫਿਲਹਾਲ ਔਰਤ ਦੀ ਸ਼ਨਾਖਤ ਨਹੀਂ ਹੋ ਸਕੀ ਹੈ। ਲਾਸ਼ ਨੂੰ ਸ਼ਨਾਖਤ ਲਈ ਪੰਚਕੂਲਾ ਦੇ ਸੈਕਟਰ-6 ਸਿਵਲ ਹਸਪਤਾਲ ਦੇ ਮੋਰਚਰੀ ਘਰ ਵਿਚ ਰਖਵਾਇਆ ਗਿਆ ਹੈ।
ਪੁਲਿਸ ਅਨੁਸਾਰ ਔਰਤ ਦੇ ਹੱਥ ’ਤੇ ਟੈਟੂ ਦਾ ਨਿਸ਼ਾਨ ਹੈ, ਜਿਸ ਦੇ ਆਧਾਰ ’ਤੇ ਉਸ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਔਰਤ ਨੇ ਕਾਲੇ-ਚਿੱਟੇ ਰੰਗ ਦੀ ਟੀ-ਸ਼ਰਟ ਅਤੇ ਲਾਲ ਰੰਗ ਦਾ ਪਜਾਮਾ ਪਾਇਆ ਹੋਇਆ ਸੀ। ਰੇਲਵੇ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਇਸ ਔਰਤ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਜੀ.ਆਰ.ਪੀ. ਥਾਣਾ ਚੰਡੀਗੜ੍ਹ ਨਾਲ ਸੰਪਰਕ ਕਰੇ।
;
;
;
;
;
;
;
;