JALANDHAR WEATHER

ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਕਮੇਟੀ ‘ਆਪ’ ਦਾ ਕਬਜ਼ਾ, ਨਵਦੀਪ ਸਿੰਘ ਪਨੂੰ ਪ੍ਰਧਾਨ ਬਣੇ

ਸ੍ਰੀ ਹਰਿਗੋਬਿੰਦਪੁਰ,ਬਟਾਲਾ 8 ਜੁਲਾਈ(ਕੰਵਲਜੀਤ ਸਿੰਘ ਚੀਮਾ)-ਜ਼ਿਲ੍ਹਾ ਗੁਰਦਾਸਪੁਰ ਬਟਾਲਾ ਨਜ਼ਦੀਕ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਵਿਖੇ ਸ਼ਹਿਰ ਦੀ ਨਗਰ ਕੌਂਸਲ ਕਮੇਟੀ ਦੇ ਪ੍ਰਧਾਨ ਦੀ ਚੋਣ ਅੱਜ 7 ਜੁਲਾਈ ਦਿਨ ਬੁੱਧਵਾਰ ਨੂੰ ਐੱਸ.ਡੀ.ਐੱਮ.ਸਾਰੰਗਪ੍ਰੀਤ ਸਿੰਘ ਬਟਾਲਾ ਦੀ ਅਗਵਾਈ ਹੇਠ ਹੋਈ ਹੈ। ਇਸ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੀ ਪ੍ਰਧਾਨਗੀ ਦੀ ਚੋਣ ਸਮੇਂ ਹਾਜ਼ਰ ਸਨ। ਇਸੇ ਦੌਰਾਨ ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਕਮੇਟੀ ਦਾ ਪ੍ਰਧਾਨ ਆਮ ਆਦਮੀ ਪਾਰਟੀ ਵਲੋਂ ਨਵਦੀਪ ਸਿੰਘ ਪਨੂੰ ਬਣੇ ਹਨ। ਨਵਦੀਪ ਸਿੰਘ ਪਨੂੰ ਲਗਾਤਾਰ ਦੂਸਰੀਵਾਰ ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਕਮੇਟੀ ਦਾ ਪ੍ਰਧਾਨ ਬਣਨ ਦਾ ਮਾਣ ਪ੍ਰਾਪਤ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ