JALANDHAR WEATHER

ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ ਦਾ ਕਤਲ

ਮੌੜ ਮੰਡੀ (ਬਠਿੰਡਾ), 8 ਜੁਲਾਈ (ਗੁਰਜੀਤ ਸਿੰਘ ਕਮਾਲੂ) - ਪਿੰਡ ਘੁੰਮਣ ਕਲਾਂ ਵਿਖੇ ਪੁਰਾਣੀ ਰੰਜਿਸ਼ ਦੇ ਚਲਦਿਆਂ ਇਕ ਨੌਜਵਾਨ ਦਾ ਕਤਲ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਘੁੰਮਣ ਕਲਾਂ ਦੇ ਨੌਜਵਾਨ ਰਜਿੰਦਰ ਸਿੰਘ ਪੁੱਤਰ ਜੱਗਾ ਸਿੰਘ ਦਾ ਪਿੰਡ ਦੇ ਹੀ ਹੋਰ ਵਿਅਕਤੀਆਂ ਨਾਲ ਕਾਫੀ ਸਮੇੰ ਤੋਂ ਰੌਲਾ ਚੱਲ ਰਿਹਾ ਸੀ, ਜਿਸ ਕਾਰਨ ਅੱਜ ਉਨ੍ਹਾਂ ਵਿਅਕਤੀਆਂ ਵਲੋਂ ਉਸ ਦਾ ਕਤਲ ਕਰ ਦਿੱਤਾ ਗਿਆ। ਐੱਸ.ਐੱਚ.ਓ. ਮੌੜ ਤਰੁਣਦੀਪ ਸਿੰਘ ਨੇ ਦੱਸਿਆ ਕਿ ਇਸ ਕਤਲ ਦੇ ਸੰਬੰਧ ਵਿਚ ਰਾਜਦੀਪ ਸਿੰਘ ਅਤੇ ਕਰਨੈਲ ਸਿੰਘ ਵਿਰੁੱਧ ਮਾਮਲਾ ਦਰਜ਼ ਕਰ ਲਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ