ਡਿਊਟੀ ਵਿਚ ਕੁਤਾਹੀ: ਡੀ.ਆਈ.ਜੀ ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਵਲੋਂ ਐਸ.ਐਚ.ਓ ਰਾਜਾਸਾਂਸੀ ਸਸਪੈਂਡ
ਅਜਨਾਲਾ, (ਅੰਮ੍ਰਿਤਸਰ), 9 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਰਾਜਾਸਾਂਸੀ ਵਿਚ ਡਿਊਟੀ ਦੌਰਾਨ ਲਾਪਰਵਾਹੀ/ਕੁਤਾਹੀ ਨੂੰ ਗੰਭੀਰਤਾ ਨਾਲ ਲੈਂਦਿਆਂ ਡੀ.ਆਈ.ਜੀ ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਥਾਣਾ ਰਾਜਾਸਾਂਸੀ ਦੇ ਐਸ.ਐਚ.ਓ. ਸਬ-ਇੰਸਪੈਕਟਰ ਹਰਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਪੰਜਾਬ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਜਦੋਂ ਡੀ.ਆਈ.ਜੀ. ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਵਲੋਂ ਰਾਜਾਸਾਂਸੀ ਵਿਚ ਚੈਕਿੰਗ ਕੀਤੀ ਗਈ ਤਾਂ ਉੱਥੇ ਐਸ.ਐਚ.ਓ. ਸਬ ਇੰਸਪੈਕਟਰ ਹਰਜੀਤ ਸਿੰਘ ਮੌਜੂਦ ਨਹੀਂ ਸਨ। ਡਿਊਟੀ ਵਿਚ ਕੁਤਾਹੀ ਸਾਹਮਣੇ ਆਉਣ ਕਾਰਨ ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਨੇ ਸਖ਼ਤ ਕਾਰਵਾਈ ਕਰਦਿਆਂ ਤੁਰੰਤ ਐਸ.ਐਚ.ਓ. ਰਾਜਾਸਾਂਸੀ ਸਬ-ਇੰਸਪੈਕਟਰ ਹਰਜੀਤ ਸਿੰਘ ਨੂੰ ਸਸਪੈਂਡ ਕਰਨ ਦੇ ਹੁਕਮ ਜਾਰੀ ਕੀਤੇ ਹਨ।
;
;
;
;
;
;
;
;