ਸੀਨੀਅਰ ਕਾਂਗਰਸੀ ਆਗੂ ਬਲਵੀਰ ਸਿੰਘ ਸਿੱਧੂ ਨੇ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ
ਰਾਮਾ ਮੰਡੀ 9 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)- ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬਲਵੀਰ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਰਾਜ ਦੇ ਮੌਜੂਦਾ ਰਾਜਨੀਤਕ ਮੁੱਦਿਆਂ ਤੋਂ ਇਲਾਵਾ ਅਹਿਮ ਲੋਕ ਮਸਲਿਆਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਅਤੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਲਵੀਰ ਸਿੰਘ ਸਿੱਧੂ ਨੂੰ ਹਲਕਾ ਤਲਵੰਡੀ ਸਾਬੋ ਵਿਚ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਸਮਰਥਕਾਂ, ਵਰਕਰਾਂ, ਵੋਟਰਾਂ ਅਤੇ ਆਪਣੀ ਟੀਮ ਨੂੰ ਨਾਲ ਲੈ ਕੇ ਪਾਰਟੀ ਲਈ ਵੱਧ ਚੜ੍ਹ ਕੇ ਕੰਮ ਕਰਨ ਲਈ ਕਿਹਾ। ਬਲਵੀਰ ਸਿੰਘ ਸਿੱਧੂ ਨੇ ਚੋਣਵੇਂ ਪੱਤਰਕਾਰਾਂ ਨਾਲ਼ ਗੱਲਬਾਤ ਕਰਦੇ ਕਿਹਾ ਕਿ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ਜਾ ਰਹੀ ਹੈ। ਪੰਜਾਬ ਦੇ ਵੋਟਰ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਕਾਂਗਰਸ ਨੂੰ ਜਿਤਾ ਕੇ ਪੰਜਾਬ ਦੀ ਸੱਤਾ ਕਾਂਗਰਸ ਨੂੰ ਸੌਂਪਣ ਲਈ ਉਤਾਵਲੇ ਹਨ।
;
;
;
;
;
;
;
;