JALANDHAR WEATHER

ਦੀਪਇੰਦਰ ਢਿੱਲੋਂ ਦੇ ਪੋਤਰੇ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਭੂਪੇਸ਼ ਬਘੇਲ ਤੇ ਰਾਜਾ ਵੜਿੰਗ

ਜ਼ੀਰਕਪੁਰ 9 ਜੁਲਾਈ(ਹੈਪੀ ਪੰਡਵਾਲਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅੱਜ ਵਿਸ਼ੇਸ਼ ਤੌਰ 'ਤੇ ਹਲਕਾ ਡੇਰਾਬੱਸੀ ਤੋਂ ਸੀਨੀਅਰ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਹਸਪਤਾਲ ਪਹੁੰਚੇ। ਜਾਣਕਾਰੀ ਮੁਤਾਬਕ ਦੀਪਇੰਦਰ ਸਿੰਘ ਦੇ ਸਪੁੱਤਰ ਸਰਦਾਰ ਉਦੈਵੀਰ ਸਿੰਘ ਢਿੱਲੋਂ ਦੇ ਬੇਟੇ ਦਾ ਬੀਤੇ ਦਿਨੀਂ ਆਪ੍ਰੇਸ਼ਨ ਹੋਇਆ ਸੀ। ਬੱਚੇ ਦੀ ਸਿਹਤ ਦਾ ਹਾਲ ਜਾਣਨ ਅਤੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਹਸਪਤਾਲ ਦਾ ਦੌਰਾ ਕੀਤਾ। ਹਸਪਤਾਲ ਪਹੁੰਚਣ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਇੰਚਾਰਜ ਭੂਪੇਸ਼ ਬਘੇਲ ਨੇ ਉਦੈਵੀਰ ਸਿੰਘ ਤੇ ਦੀਪਇੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਡਾਕਟਰਾਂ ਕੋਲੋਂ ਬੱਚੇ ਦੇ ਆਪ੍ਰੇਸ਼ਨ ਅਤੇ ਉਸ ਦੇ ਸਿਹਤ ਸੁਧਾਰ ਬਾਰੇ ਜਾਣਕਾਰੀ ਲਈ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਪਰਿਵਾਰ ਨੂੰ ਹੌਸਲਾ ਦਿੱਤਾ ਅਤੇ ਕਿਹਾ ਕਿ ਮੁਸ਼ਕਿਲ ਦੀ ਇਸ ਘੜੀ 'ਚ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਰਾਜਾ ਵੜਿੰਗ ਤੇ ਭੂਪੇਸ਼ ਬਘੇਲ ਨੇ ਕਿਹਾ ਕਿ ਦੀਪਇੰਦਰ ਸਿੰਘ ਦਾ ਪਰਿਵਾਰ ਕਾਂਗਰਸ ਪਾਰਟੀ ਦਾ ਇਕ ਮਜ਼ਬੂਤ ਹਿੱਸਾ ਹੈ। ਉਨ੍ਹਾਂ ਬੱਚੇ ਦੀ ਛੇਤੀ ਸਿਹਤਯਾਬੀ ਲਈ ਅਰਦਾਸ ਕੀਤੀ । ਇਸ ਮੌਕੇ ਕਾਂਗਰਸ ਪਾਰਟੀ ਦੇ ਕਈ ਆਗੂ ਤੇ ਵਰਕਰ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ