JALANDHAR WEATHER

ਪਾਣੀ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇਗਾ - ਬਰਿੰਦਰ ਕੁਮਾਰ ਗੋਇਲ

ਜਗਰਾਉਂ (ਲੁਧਿਆਣਾ), 9 ਜੁਲਾਈ (ਕੁਲਦੀਪ ਸਿੰਘ ਲੋਹਟ) - - ਪੰਜਾਬ ਵਿਚ ਪਾਣੀ ਦੀ ਕਮੀ ਨਾਲ ਜੂਝ ਰਹੇ ਕਿਸਾਨਾਂ ਲਈ ਇਹ ਖ਼ਬਰ ਇਕ ਨਵੀਂ ਉਮੀਦ ਬਣ ਸਕਦੀ ਹੈ। ਤੁਹਾਨੂੰ ਦੱਸ ਦਈਏ ਕਿ ਹੁਣ ਸੀਵਰੇਜ ਟ੍ਰੀਟਮੈਂਟ ਪਲਾਂਟ ਵਿਚ ਸੋਧਿਆ ਗਿਆ ਪਾਣੀ ਹੁਣ ਖੇਤਾਂ ਦੀ ਸਿੰਚਾਈ ਲਈ ਵਰਤਿਆ ਜਾਵੇਗਾ। ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜਗਰਾਉਂ ਦੇ ਪਿੰਡ ਕੋਠੇ ਹਰੀ ਸਿੰਘ ਵਿਖੇ ਪਹੁੰਚ ਕੇ ਕਰੀਬ 15 ਕਿਲੋਮੀਟਰ ਲੰਬੇ ਅੰਡਰਗਰਾਊਂਡ ਸਿੰਚਾਈ ਪ੍ਰੋਜੈਕਟ ਦਾ ਰਸਮੀ ਉਦਘਾਟਨ ਕੀਤਾ। ਇਹ ਪ੍ਰੋਜੈਕਟ ਜਗਰਾਉਂ ਦੇ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਵਿਚ ਸੋਧੇ ਗਏ ਪਾਣੀ ਨੂੰ ਅੰਡਰਗਰਾਊਂਡ ਪਾਈਪਲਾਈਨ ਰਾਹੀਂ ਖੇਤੀਬਾੜੀ ਲਈ ਵਰਤਣ ਦੇ ਮੰਤਵ ਨਾਲ ਤਿਆਰ ਕੀਤਾ ਗਿਆ ਹੈ। ਇਸ ਯੋਜਨਾ ਨਾਲ ਹਜ਼ਾਰਾਂ ਏਕੜ ਰਕਬੇ ਨੂੰ ਸਿੰਚਾਈ ਲਈ ਵਾਧੂ ਪਾਣੀ ਮਿਲਣ ਦੀ ਉਮੀਦ ਹੈ, ਜਿਸ ਨਾਲ ਭੂ-ਜਲ 'ਤੇ ਨਿਰਭਰਤਾ ਘਟੇਗੀ ਅਤੇ ਪਾਣੀ ਦੀ ਬਚਤ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਉਦਘਾਟਨ ਸਮਾਰੋਹ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜੋ ਪਾਣੀ ਵਿਅਰਥ ਨਿਕਾਸੀ ਵਿਚ ਚਲਾ ਜਾਂਦਾ ਸੀ, ਹੁਣ ਉਹੀ ਸੋਧਿਆ ਹੋਇਆ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪਹੁੰਚੇਗਾ ਅਤੇ ਫ਼ਸਲਾਂ ਦੀ ਸਿੰਚਾਈ ਵਿਚ ਵਰਤਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਨਾ ਸਿਰਫ਼ ਪਾਣੀ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਏਗਾ, ਸਗੋਂ ਵਾਤਾਵਰਣ ਸੁਰੱਖਿਆ ਅਤੇ ਟਿਕਾਊ ਖੇਤੀ ਨੂੰ ਵੀ ਮਜ਼ਬੂਤ ਕਰੇਗਾ। ਪੰਜਾਬ ਸਰਕਾਰ ਜਲ ਸਰੋਤਾਂ ਦੀ ਸੰਭਾਲ, ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਅਤੇ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਅਜਿਹੇ ਵਿਕਾਸ ਪ੍ਰੋਜੈਕਟਾਂ ਨੂੰ ਲਗਾਤਾਰ ਤਰਜੀਹ ਦੇ ਰਹੀ ਹੈ। ਸਥਾਨਕ ਲੋਕਾਂ ਅਤੇ ਕਿਸਾਨਾਂ ਨੇ ਵੀ ਇਸ ਪਹਿਲ ਦਾ ਸਵਾਗਤ ਕਰਦਿਆਂ ਉਮੀਦ ਜਤਾਈ ਕਿ ਇਸ ਨਾਲ ਸਿੰਚਾਈ ਦੀ ਸਮੱਸਿਆ ਕਾਫ਼ੀ ਹੱਦ ਤੱਕ ਘਟੇਗੀ ਅਤੇ ਖੇਤੀ ਦੀ ਲਾਗਤ ਵਿੱਚ ਵੀ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ