JALANDHAR WEATHER

ਭਾਰਤ ’ਚ ਹੋਵੇਗਾ ਆਸਟ੍ਰੇਲੀਆਈ ਟੀ-20 ਲੀਗ ਦਾ ਉਦਘਾਟਨੀ ਮੈਚ- ਪ੍ਰਧਾਨ ਮੰਤਰੀ ਮੋਦੀ

ਮੈਲਬੌਰਨ, 10 ਜੁਲਾਈ- ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਆਸਟ੍ਰੇਲੀਆ ਦੌਰੇ ਦੇ ਤੀਜੇ ਅਤੇ ਆਖਰੀ ਦਿਨ ਮੈਲਬੌਰਨ ਕ੍ਰਿਕਟ ਗਰਾਊਂਡ (MCG) ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਅਤੇ ਸਾਬਕਾ ਆਸਟ੍ਰੇਲੀਆਈ ਕ੍ਰਿਕਟ ਕਪਤਾਨ ਸਟੀਵ ਵਾ ਵੀ ਸਨ।

ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਕਿ ਆਸਟ੍ਰੇਲੀਆ ਦੀ ਬਿਗ ਬੈਸ਼ ਲੀਗ (BBL) ਇਕ T20 ਲੀਗ, ਦਾ ਉਦਘਾਟਨੀ ਮੈਚ ਇਸ ਸਾਲ ਦਸੰਬਰ ਵਿਚ ਚੇਨਈ ਵਿਚ ਖੇਡਿਆ ਜਾਵੇਗਾ। ਇਹ ਪਹਿਲੀ ਵਾਰ ਹੋਵੇਗਾ ਜਦੋਂ ਭਾਰਤ ਵਿਚ ਕੋਈ ਵਿਦੇਸ਼ੀ ਕ੍ਰਿਕਟ ਲੀਗ ਮੈਚ ਹੋਵੇਗਾ।

ਪ੍ਰਧਾਨ ਮੰਤਰੀ ਮੋਦੀ ਆਪਣੇ ਛੇ ਦਿਨਾਂ ਦੇ ਵਿਦੇਸ਼ੀ ਦੌਰੇ ਦੇ ਆਖਰੀ ਪੜਾਅ ਲਈ ਅੱਜ ਨਿਊਜ਼ੀਲੈਂਡ ਪਹੁੰਚਣਗੇ। ਪ੍ਰਧਾਨ ਮੰਤਰੀ ਦੀ ਯਾਤਰਾ ਨਿਊਜ਼ੀਲੈਂਡ ਸਰਕਾਰ ਨਾਲ ਦੁਵੱਲੀ ਗੱਲਬਾਤ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋਵੇਂ ਦੇਸ਼ ਇਕ ਮੁਕਤ ਵਪਾਰ ਸਮਝੌਤੇ (FTA) ਨੂੰ ਅੰਤਿਮ ਰੂਪ ਦੇਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਇਕ ਵਪਾਰਕ ਸਮਾਗਮ ਅਤੇ ਇਕ ਖੇਡ ਸਮਾਗਮ ਵਿਚ ਸ਼ਾਮਿਲ ਹੋਣਗੇ।

ਉਹ ਆਕਲੈਂਡ ਵਿਚ 40,000 ਭਾਰਤੀਆਂ ਨੂੰ ਵੀ ਸੰਬੋਧਨ ਕਰਨਗੇ। ਭਾਰਤੀ ਭਾਈਚਾਰੇ ਨੇ ਪ੍ਰਧਾਨ ਮੰਤਰੀ ਦੇ ਸਵਾਗਤ ਲਈ "ਕੀਆ ਓਰਾ ਮੋਦੀ" ਸਮਾਗਮ ਦਾ ਆਯੋਜਨ ਕੀਤਾ ਹੈ। ਇਹ 40 ਸਾਲਾਂ ਵਿਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਨਿਊਜ਼ੀਲੈਂਡ ਦਾ ਪਹਿਲਾ ਦੌਰਾ ਹੈ। ਇਸ ਤੋਂ ਪਹਿਲਾਂ 1986 ਵਿਚ ਤਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਨਿਊਜ਼ੀਲੈਂਡ ਦਾ ਦੌਰਾ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ