ਅਮਰੀਕਾ ਨਾਲ ਟਰੇਡ ਡੀਲ ਦੇ ਵਿਰੋਧ ਵਿਚ ਕਿਸਾਨ ਚੰਡੀਗੜ੍ਹ ਨੂੰ ਰਵਾਨਾ
ਦਿੜ੍ਹਬਾ ਮੰਡੀ (ਸੰਗਰੂਰ), 10 ਜੁਲਾਈ (ਜਸਵੀਰ ਸਿੰਘ ਔਜਲਾ) - ਹਲਕਾ ਦਿੜ੍ਹਬਾ ਦੇ ਬੀਕੇਯੂ ਉਗਰਾਹਾਂ ਵਲੋਂ ਅਮਰੀਕਾ ਨਾਲ ਟਰੇਡ ਡੀਲ ਦੇ ਵਿਰੋਧ ਵਿਚ 10 ਜੁਲਾਈ ਨੂੰ ਚੰਡੀਗੜ੍ਹ ਕੂਚ ਕੀਤੇ ਜਾਣ ਦੇ ਦਿੱਤੇ ਗਏ ਸੱਦੇ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਦੇ ਜਥੇ ਪਿੰਡਾਂ ਵਿਚੋਂ ਜਾਣੇ ਸੁਰੂ ਹੋ ਗਏ ਹਨ ।ਇਸ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਛਾਹੜ ਤੋਂ ਦੋ ਬੱਸਾਂ ਰਵਾਨਾ ਹੋਈਆਂ । ਇਕਾਈ ਪ੍ਰਧਾਨ ਅਮਰਜੀਤ ਸਿੰਘ, ਬੀਬੀ ਬਲਜੀਤ ਕੌਰ ਤੇ ਪਰਮਜੀਤ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤੀ ਜਾ ਰਹੀ ਟਰੇਡ ਡੀਲ ਪੰਜਾਬ ਦੀ ਖੇਤੀ ਅਤੇ ਕਿਸਾਨਾਂ ਲਈ ਬਹੁਤ ਘਾਤਕ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਇਹ ਸਮਝੌਤਾ ਲਾਗੂ ਹੁੰਦਾ ਹੈ ਤਾਂ ਖੇਤੀਬਾੜੀ ਨੂੰ ਭਾਰੀ ਨੁਕਸਾਨ ਪਹੁੰਚੇਗਾ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਵੀ ਮਾੜੀ ਹੋ ਜਾਵੇਗੀ। ਉਨ੍ਹਾਂ ਕਿ ਚੰਡੀਗੜ੍ਹ ਵਿਖੇ ਇਸ ਟਰੇਡ ਡੀਲ ਦੇ ਵਿਰੋਧ ਵਿੱਚ ਹੋਣ ਵਾਲੇ ਵਿਸ਼ਾਲ ਧਰਨੇ ਵਿਚ ਅਸੀਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਲਈ ਜਵਾਗੇ।
;
;
;
;
;
;
;
;