JALANDHAR WEATHER

ਭੁਪੇਸ਼ ਬਘੇਲ ਵਲੋਂ ਕਾਂਗਰਸ ਦਾ ਕਾਟੋ ਕਲੇਸ਼ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਜਾਰੀ

ਸਮਾਣਾ (ਪਟਿਆਲਾ), 10 ਜੁਲਾਈ (ਸਾਹਿਬ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕਾਂਗਰਸ ਦੇ ਕਾਟੋ ਕਲੇਸ਼ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਕੀਤੀਆਂ ਹੋਈਆਂ ਹਨ। ਉਹ ਪਹਿਲੀ ਕਤਾਰ ਦੇ ਆਗੂਆਂ ਤੋਂ ਇਲਾਵਾ ਦੂਸਰੀ ਕਤਾਰ ਦੇ ਆਗੂਆਂ ਨੂੰ ਵੀ ਨਿੱਜੀ ਤੌਰ 'ਤੇ ਮਿਲ ਰਹੇ ਹਨ। ਬੀਤੀ ਰਾਤ ਉਨ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨਾਲ ਲੈ ਕੇ ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ। ਬੈਠਕ ਸੁਖਾਵੇਂ ਮਾਹੌਲ ਵਿਚ ਹੋਈ। ਇਸ ਮੁਲਾਕਾਤ ਨੂੰ ਕਾਂਗਰਸ ਵਿਚ ਹੇਠਲੇ ਪੱਧਰ ਤੱਕ ਏਕਤਾ ਕਰਵਾਉਣ ਲਈ ਬਘੇਲ ਦੀਆਂ ਕੋਸ਼ਿਸ਼ਾਂ ਵਜੋਂ ਵੇਖਿਆ ਜਾ ਰਿਹਾ ਹੈ। ਇਸ ਮੌਕੇ ਕਾਂਗਰਸ ਦੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ