ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਵਿਅਕਤੀ ਦੀ ਮੌਤ
ਕਪੂਰਥਲਾ, 10 ਜੁਲਾਈ (ਅਮਨਜੋਤ ਸਿੰਘ ਵਾਲੀਆ)- ਪਿੰਡ ਭਾਣੋਲੰਗਾ ਅੱਡੇ 'ਤੇ ਕਾਰ ਵਲੋਂ ਇਕ ਵਿਅਕਤੀ ਨੂੰ ਟੱਕਰ ਮਾਰੇ ਜਾਣ ਕਾਰਨ ਉਸਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਮਿ੍ਤਕ ਪਰਮਜੀਤ ਸਿੰਘ ਵਾਸੀ ਦੁਰਗਾਪੁਰ ਦੇ ਭਰਾ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਸਦੇ ਭਰਾ ਦੀ ਭਾਣੋਲੰਗਾ ਅੱਡੇ 'ਤੇ ਬਿਜਲੀ ਦੀ ਦੁਕਾਨ ਹੈ ਤੇ ਅੱਜ ਉਹ ਦੁਪਹਿਰ ਬਾਅਦ ਸੜਕ ਦੇ ਪਾਰ ਤੋਂ ਘਰੇਲੂ ਸਮਾਨ ਲੈ ਕੇ ਦੁਕਾਨ ਵੱਲ ਆ ਰਿਹਾ ਸੀ ਤਾਂ ਅਚਾਨਕ ਇਕ ਦੂਜੇ ਪਾਸੇ ਤੋਂ ਆਉਂਦੀ ਕਾਰ ਨੇ ਉਸਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।
ਜਿਸਨੂੰ ਸਥਾਨਕ ਲੋਕਾਂ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਲਿਆਂਦਾ ਗਿਆ ਜਿੱਥੇ ਡਿਊਟੀ ਤੇ ਡਾ. ਕਰਨਪ੍ਰੀਤ ਸਿੰਘ ਵਲੋਂ ਉਸਨੂੰ ਮਿ੍ਤਕ ਐਲਾਨ ਦਿੱਤਾ ਗਿਆ ਤੇ ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ। ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮਿ੍ਤਕ ਦੇ ਭਰਾ ਦੇ ਦੱਸਣ ਮੁਤਾਬਿਕ ਸਥਾਨਕ ਲੋਕਾਂ ਨੇ ਕਾਰ ਚਾਲਕ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹੈ।
;
;
;
;
;
;
;
;
;