ਅਚਾਨਕ ਚੱਲੀ ਹਨੇਰੀ ਤੇ ਮੀਂਹ ਨਾਲ ਗਰਮੀ ਤੋਂ ਮਿਲੀ ਵੱਡੀ ਰਾਹਤ
ਗੁਰੂ ਹਰਸਹਾਏ (ਫ਼ਿਰੋਜ਼ਪੁਰ), 10 ਜੁਲਾਈ (ਕਪਿਲ ਕੰਧਾਰੀ)- ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਹੁੰਮਸ ਨੇ ਲੋਕਾਂ ਦਾ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰੱਖਿਆ ਸੀ। ਦਿਨ ਵੇਲੇ ਤਾਪਮਾਨ ਕਾਫ਼ੀ ਗਰਮ ਹੋਣ ਕਾਰਨ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਵਿਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਅੱਜ ਸ਼ਾਮ ਕਰੀਬ 5:15 ਵਜੇ ਅਚਾਨਕ ਤੇਜ਼ ਹਨੇਰੀ ਚੱਲਣੀ ਸ਼ੁਰੂ ਹੋਈ, ਜਿਸ ਤੋਂ ਬਾਅਦ ਮੀਂਹ ਪੈਣਾ ਸ਼ੁਰੂ ਹੋ ਗਿਆ। ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਕੁਝ ਹੀ ਸਮੇਂ ਵਿਚ ਮੌਸਮ ਨੇ ਕਰਵਟ ਲੈ ਲਈ ਅਤੇ ਤਾਪਮਾਨ ਵਿਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ।
ਮੀਂਹ ਪੈਣ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਅਤੇ ਹੁੰਮਸ ਤੋਂ ਵੱਡੀ ਰਾਹਤ ਮਿਲੀ। ਬਾਜ਼ਾਰਾਂ ਅਤੇ ਗਲੀਆਂ ਵਿਚ ਵੀ ਲੋਕਾਂ ਨੇ ਸੁੱਖ ਦਾ ਸਾਹ ਲਿਆ ਅਤੇ ਠੰਢੇ ਹੋਏ ਮੌਸਮ ਦਾ ਆਨੰਦ ਮਾਣਿਆ। ਕਿਸਾਨਾਂ ਨੇ ਵੀ ਇਸ ਮੀਂਹ ਨੂੰ ਫ਼ਸਲਾਂ ਲਈ ਲਾਹੇਵੰਦ ਦੱਸਦਿਆਂ ਕਿਹਾ ਕਿ ਇਸ ਨਾਲ ਝੋਨੇ ਸਮੇਤ ਹੋਰ ਫ਼ਸਲਾਂ ਨੂੰ ਫ਼ਾਇਦਾ ਹੋਵੇਗਾ ਅਤੇ ਖੇਤਾਂ ਵਿਚ ਨਮੀ ਬਣੀ ਰਹੇਗੀ।
ਹਾਲਾਂਕਿ ਤੇਜ਼ ਹਨੇਰੀ ਕਾਰਨ ਬਿਜਲੀ ਸਪਲਾਈ ਕੁਝ ਸਮੇਂ ਲਈ ਪ੍ਰਭਾਵਿਤ ਹੋਣ ਦੀਆਂ ਵੀ ਸੂਚਨਾਵਾਂ ਮਿਲੀਆਂ। ਕੁੱਲ ਮਿਲਾ ਕੇ ਮੀਂਹ ਨੇ ਇਲਾਕੇ ਦੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਪ੍ਰਦਾਨ ਕੀਤੀ ਅਤੇ ਮੌਸਮ ਸੁਹਾਵਣਾ ਹੋ ਗਿਆ।
;
;
;
;
;
;
;
;
;