JALANDHAR WEATHER

ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਸੀੜਾ ਵਿਖੇ ਰੰਜਿਸ਼ ਕਾਰਨ ਚੱਲੀ ਗੋਲੀ- ਇੱਕ ਜਖਮੀ

ਫਤਿਹਗੜ੍ਹ ਚੂੜੀਆਂ 10 ਜੁਲਾਈ -( ਅਵਤਾਰ ਸਿੰਘ ਰੰਧਾਵਾ )- ਅੱਜ ਦੇਰ ਸ਼ਾਮ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਸੀੜਾ ਵਿਖੇ ਗੋਲੀ ਚੱਲਣ ਨਾਲ ਇੱਕ ਵਿਅਕਤੀ ਦੇ ਜਖਮੀ ਹੋ ਜਾਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਗਗਨਦੀਪ ਸਿੰਘ ਉਰਫ ਗਗਨ ਪੁੱਤਰ ਰਣਜੀਤ ਸਿੰਘ ਵਾਸੀ ਸੀੜਾ ਦਾ ਆਪਣੇ ਗੁਆਂਡ ਵਿੱਚ ਰਹਿੰਦੇ ਮਨਪਿੰਦਰ ਸਿੰਘ ਉਰਫ ਮੰਨਾ ਪੁੱਤਰ ਕਰਨੈਲ ਸਿੰਘ ਵਾਸੀ ਸੀੜਾ ਨਾਲ ਪੁਰਾਣੀ ਰੰਜਿਸ਼ ਨੂੰ ਲੈ ਕੇ ਤਕਰਾਰ ਹੋ ਗਿਆ। ਇਸ ਉਪਰੰਤ ਗਗਨਦੀਪ ਸਿੰਘ ਉਰਫ ਗਗਨ ਵੱਲੋਂ ਆਪਣੇ ਲਾਇਸਂਸੀ ਰਿਵਾਲਵਰ ਨਾਲ ਗੋਲੀਆਂ ਚਲਾ ਦਿੱਤੀਆਂ,ਗੋਲੀਆਂ ਲੱਗਣ ਕਰਕੇ ਮਨਪਿੰਦਰ ਸਿੰਘ ਉਰਫ ਮੰਨਾ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ, ਜਿਸ ਨੂੰ ਜ਼ਖਮੀ ਹਾਲਤ ਵਿੱਚ ਉਸ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਲਾਜ ਲਈ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਗਿਆ ਹੈ। ਪੁਲਿਸ ਥਾਣਾ ਘਣੀਏ ਕੇ ਬਾਂਗਰ ਦੀ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ