JALANDHAR WEATHER

ਵੀਅਤਨਾਮ ’ਚ ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ, 14 ਲਾਪਤਾ

ਵੀਅਤਨਾਮ, 11 ਜੁਲਾਈ- ਸ਼ਨੀਵਾਰ ਨੂੰ ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਸਮੁੰਦਰ ਵਿਚ ਭਾਰਤੀ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਪਲਟ ਗਈ। ਹਾਦਸੇ ਦੀ ਪੁਸ਼ਟੀ ਕਰਦੇ ਹੋਏ ਭਾਰਤੀ ਦੂਤਘਰ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਪੂਰੇ ਮਾਮਲੇ ਦੀ ਜਾਂਚ ਕਰ ਰਿਹਾ ਹੈ ਅਤੇ ਖੋਜ-ਬਚਾਅ ਮੁਹਿੰਮ ਚੱਲ ਰਹੀ ਹੈ।

ਸੋਸ਼ਲ ਮੀਡੀਆ 'ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਹਾਜ਼ 'ਚ 32 ਭਾਰਤੀ ਯਾਤਰੀ ਸਵਾਰ ਸਨ। ਇਨ੍ਹਾਂ 'ਚੋਂ 18 ਨੂੰ ਬਚਾ ਲਿਆ ਗਿਆ ਹੈ, ਜਦਕਿ 14 ਦੀ ਭਾਲ ਜਾਰੀ ਹੈ। ਵੀਅਤਨਾਮ ਦੇ ਹੋ ਚੀ ਮਿਨਹ ਸਿਟੀ ਸਥਿਤ ਭਾਰਤੀ ਦੂਤਾਵਾਸ ਨੇ ਕਿਹਾ ਕਿ ਘਟਨਾ ਬਾਰੇ ਸਹੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਯਾਤਰੀਆਂ ਦੀ ਮਦਦ ਲਈ ਇੱਥੇ ਇਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਨਾਲ ਸੰਪਰਕ ਕਰਨ ਲਈ ਹੈਲਪਲਾਈਨ ਨੰਬਰ +84 36 281 7930, +84 91 552 37 14 ਅਤੇ +84 33 452 0414 ਜਾਰੀ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ