ਪੰਜਾਬ ਦੀ ਸਰਕਾਰੀ ਟਰਾਂਸਪੋਰਟ ਵਿਚ 696 ਨਵੀਆਂ ਬੱਸਾਂ ਆਉਣ ਨਾਲ ਲੋਕਾਂ ਦਾ ਸਫ਼ਰ ਸੁਖਾਲਾ ਹੋਵੇਗਾ- ਚੇਅਰਮੈਨ ਈਲਵਾਲ
ਸੰਗਰੂਰ, 11 ਜੁਲਾਈ (ਧੀਰਜ ਪਿਸੋਰੀਆ)- ਪੰਜਾਬ ਦੀ ਸਰਕਾਰੀ ਟਰਾਂਸਪੋਰਟ ਵਿਚ 696 ਨਵੀਆਂ ਬੱਸਾਂ ਸ਼ਾਮਿਲ ਹੋਣ ਨਾਲ ਪੰਜਾਬ ਵਾਸੀਆਂ ਦਾ ਸਫ਼ਰ ਸੁਖਾਲਾ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੀਤੇ ਇਸ ਐਲਾਨ ਦੀ ਸਲਾਘਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਕਿਹਾ ਹੈ ਕਿ ਅਕਤੂਬਰ ਮਹੀਨੇ ਵਿਚ ਇਨ੍ਹਾਂ ਨਵੀਆਂ ਬੱਸਾਂ ਦੇ ਆਉਣ ਨਾਲ ਪੰਜਾਬ ਦੀ ਸਰਕਾਰੀ ਟਰਾਂਸਪੋਰਟ ਨੂੰ ਨਵੀਂ ਰਫ਼ਤਾਰ ਮਿਲੇਗੀ।
ਇਸ ਨਾਲ ਸਰਕਾਰੀ ਟਰਾਂਸਪੋਰਟ ਵਿਚ ਭਰੋਸੇਯੋਗਤਾ ਵਧੇਗੀ। ਚੇਅਰਮੈਨ ਈਲਵਾਲ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਿਆਂਦੀਆਂ ਜਾ ਰਹੀਆਂ ਨਵੀਆਂ ਨਵੀਆਂ ਸਕੀਮਾਂ ਨਾਲ ਅਸੀਂ ਰੰਗਲੇ ਪੰਜਾਬ ਵੱਲ ਵਧ ਰਹੇ ਹਾਂ। ਸੂਬੇ ਵਿਚ ਤਰ੍ਹਾਂ ਤਰ੍ਹਾਂ ਦੀ ਹੁੰਦੀ ਟੈਕਸ ਚੋਰੀ ਤੇ ਨਕੇਲ ਪਾਏ ਜਾਣ ਤੋਂ ਬਾਅਦ ਪੰਜਾਬ ਦਾ ਹਰ ਤਰਾਂ ਦਾ ਮਾਲੀਆ ਲਗਾਤਾਰ ਵਧ ਰਿਹਾ ਹੈ ਜਿਸ ਨਾਲ ਰਾਜ ਵਾਸੀਆਂ ਨੂੰ ਨਵੀਆਂ ਨਵੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਹੀ ਕਾਰਨ ਹੈ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।
;
;
;
;
;
;
;
;