JALANDHAR WEATHER

ਚੋਗਾਵਾਂ 'ਚ ਮੋਟਰ ਗੈਰਜ਼ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ

ਚੋਗਾਵਾਂ/ਅੰਮ੍ਰਿਤਸਰ,11 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਕਸਬਾ ਚੋਗਾਵਾਂ ਵਿਖੇ ਬਾਬਾ ਦੀਪ ਸਿੰਘ ਮੋਟਰ ਗੈਰਜ਼ ਨੂੰ ਅਚਾਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਕੀਮਤੀ ਸਮਾਨ ਸੜ ਕੇ ਸੁਆਹ ਹੋ ਜਾਣ ਦੀ ਖ਼ਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਭੰਗਵਾਂ ਦੇ ਸਰਪੰਚ ਮੁਖਤਾਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਦੁਕਾਨ ਵਿਚ ਬਿਜਲੀ ਦੀਆ ਤਾਰਾਂ 'ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਚਾਰੇ ਪਾਸੇ ਧੂੰਆਂ ਹੀ ਧੂੰਆਂ ਹੋ ਗਿਆ।

ਵਰਕਸ਼ਾਪ ਦਾ ਮਾਲਕ ਪ੍ਰਗਟ ਸਿੰਘ ਦੁਕਾਨ ਦੇ ਉੱਪਰ ਕਮਰਿਆਂ ਵਿਚ ਸੁੱਤਾ ਹੋਇਆ ਸੀ। ਜਦੋਂ ਉਸਨੇ ਥੱਲੇ ਆ ਕੇ ਵੇਖਿਆ ਤਾਂ ਅੱਗ ਦੀਆਂ ਲਪਟਾਂ ਹੀ ਲਪਟਾਂ ਸਨ। ਵੇਖਦਿਆਂ ਹੀ ਵੇਖਦਿਆਂ ਦੁਕਾਨ ਅੰਦਰ ਪਿਆ ਲੱਖਾਂ ਦਾ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਦੁਕਾਨਦਾਰ ਨੂੰ ਮਾਲੀ ਸਹਾਇਤਾ ਦਿੱਤੀ ਜਾਵੇ। ਇਸ ਸਬੰਧੀ ਡੀ.ਐਸ.ਪੀ.ਕਪਿਲ ਕੌਸ਼ਲ ਨਾਲ ਸੰਪਰਕ ਕਰਨ ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਸੂਚਨਾ ਮਿਲਣ ਤੇ ਮੌਕਾ ਵੇਖਿਆ ਗਿਆ। ਪਰਿਵਾਰ ਨੂੰ ਜਿਸ ਤੇ ਵੀ ਸ਼ੱਕ ਹੋਵੇਗਾ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ