JALANDHAR WEATHER

ਲੁਧਿਆਣਾ ਵਿਚ ਘੰਟਾਘਰ ਨੇੜੇ ਟ੍ਰੈਫਿਕ ਪੁਲਿਸ ਦਾ ਐਕਸ਼ਨ, ਦੁਕਾਨਾਂ ਅੱਗੇ ਹੋਏ ਨਾਜਾਇਜ਼ ਕਬਜ਼ੇ ਹਟਾਏ

ਲੁਧਿਆਣਾ, 12 ਜੁਲਾਈ (ਪ੍ਰਦੀਪ ਭੰਡਾਰੀ)- ਲੁਧਿਆਣਾ ਵਿਚ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਟ੍ਰੈਫਿਕ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਘੰਟਾਘਰ ਇਲਾਕੇ ਵਿਚ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾ ਦਿੱਤਾ ਗਿਆ। ਟ੍ਰੈਫਿਕ ਅਧਿਕਾਰੀਆਂ ਨੇ ਦੱਸਿਆ ਕਿ ਕਈ ਦੁਕਾਨਦਾਰ ਆਪਣਾ ਸਾਮਾਨ ਦੁਕਾਨਾਂ ਤੋਂ ਕਾਫ਼ੀ ਅੱਗੇ ਤੱਕ ਸੜਕ 'ਤੇ ਰੱਖਦੇ ਸਨ, ਜਿਸ ਕਾਰਨ ਸੜਕਾਂ ਤੰਗ ਹੋ ਜਾਂਦੀਆਂ ਸਨ ਅਤੇ ਰੇਲਵੇ ਸਟੇਸ਼ਨ ਤੋਂ ਘੰਟਾਘਰ ਚੌਂਕ ਤੱਕ ਹਰ ਰੋਜ਼ ਲੰਬੇ ਟ੍ਰੈਫਿਕ ਜਾਮ ਦੀ ਸਥਿਤੀ ਬਣੀ ਰਹਿੰਦੀ ਸੀ।

ਸੀਨੀਅਰ ਅਧਿਕਾਰੀਆਂ ਦੇ ਨਿਰਦੇਸ਼ਾਂ 'ਤੇ ਪਹਿਲਾਂ ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਗਈ ਅਤੇ ਇਸ ਤੋਂ ਬਾਅਦ ਨਾਜਾਇਜ਼ ਕਬਜ਼ੇ ਹਟਵਾ ਦਿੱਤੇ ਗਏ। ਕਾਰਵਾਈ ਤੋਂ ਬਾਅਦ ਖਾਲੀ ਕਰਵਾਈ ਗਈ ਸੜਕ ਦੀ ਫੋਟੋਗ੍ਰਾਫੀ ਵੀ ਕੀਤੀ ਗਈ, ਜਿਸ ਦੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ। ਟ੍ਰੈਫਿਕ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਵੀ ਦੁਕਾਨਦਾਰ ਮੁੜ ਸੜਕ 'ਤੇ ਕਬਜ਼ਾ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜੁਰਮਾਨਾ ਵੀ ਲਗਾਇਆ ਜਾਵੇਗਾ।

ਇਸ ਕਾਰਵਾਈ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਅਤੇ ਟ੍ਰੈਫਿਕ ਪੁਲਿਸ ਦੇ ਇਸ ਕਦਮ ਦੀ ਸ਼ਲਾਘਾ ਕੀਤੀ। ਹਾਲਾਂਕਿ ਹੁਣ ਸਭ ਦੀ ਨਜ਼ਰ ਇਸ ਗੱਲ 'ਤੇ ਹੈ ਕਿ ਕੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਜਾਂ ਕੁਝ ਦਿਨਾਂ ਬਾਅਦ ਫਿਰ ਤੋਂ ਪੁਰਾਣੀ ਸਥਿਤੀ ਬਣ ਜਾਵੇਗੀ।

"ਦੁਕਾਨਦਾਰਾਂ ਨੂੰ ਮਾਇਕ ਲਗਾਕੇ ਲਾਉਡ ਸਪੀਕਰ ਵਿਚ ਪਹਿਲਾਂ ਸਮਝਾਇਆ ਅਤੇ ਚੇਤਾਵਨੀ ਦਿੱਤੀ ਗਈ ਸੀ। ਅੱਜ ਨਾਜਾਇਜ਼ ਕਬਜ਼ੇ ਹਟਾਏ ਗਏ ਹਨ। ਜੇਕਰ ਭਵਿੱਖ ਵਿਚ ਕੋਈ ਵੀ ਦੁਬਾਰਾ ਸੜਕ 'ਤੇ ਕਬਜ਼ਾ ਕਰਦਾ ਮਿਲਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਜੁਰਮਾਨਾ ਕੀਤਾ ਜਾਵੇਗਾ। "ਅਸੀਂ ਪੁਲਿਸ ਦੀ ਕਾਰਵਾਈ ਵਿਚ ਸਹਿਯੋਗ ਕੀਤਾ ਹੈ। ਟ੍ਰੈਫਿਕ ਸੁਚਾਰੂ ਰਹੇ, ਇਸ ਲਈ ਅੱਗੇ ਤੋਂ ਵੀ ਨਿਯਮਾਂ ਦੀ ਪਾਲਣਾ ਕਰਨ ਦੀ ਕੋਸ਼ਿਸ਼ ਕਰਾਂਗੇ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ