ਪਹਿਲਗਾਮ ਦੇ ਓਵੇਰਾ ਨਾਲੇ ਵਿਚ ਫਟਿਆ ਬੱਦਲ
ਪਹਿਲਗਾਮ (ਜੰਮੂ-ਕਸ਼ਮੀਰ), 12 ਜੁਲਾਈ- ਜੰਮੂ-ਕਸ਼ਮੀਰ ਦੇ ਪਹਿਲਗਾਮ ਦੇ ਓਵੇਰਾ ਨਾਲੇ ਵਿਚ ਬੱਦਲ ਫਟਣ ਕਾਰਨ ਅਚਾਨਕ ਫਲੈਸ਼ ਫਲੱਡ ਆ ਗਿਆ। ਜਿਸਦੇ ਕਾਰਣ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਤੁਰੰਤ ਮੌਕੇ 'ਤੇ ਪਹੁੰਚ ਕੇ ਬਚਾਅ ਅਤੇ ਰਾਹਤ ਕਾਰਜ ਕੀਤੇ ਜਾ ਰਹੇ ਹਨ।
ਫਿਲਹਾਲ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ। ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਚਾਰ ਇਲਾਕਿਆਂ ਵਿਚ ਬਿਜਲੀ ਸਪਲਾਈ ਬੰਦ ਕਰ ਦਿੱਤੀ ਹੈ। ਫਲੈਸ਼ ਫਲੱਡ ਕਾਰਨ ਕਈ ਹੋਟਲਾਂ ਵਿਚ ਵੀ ਪਾਣੀ ਭਰ ਗਿਆ, ਜਿੱਥੇ ਅਮਰਨਾਥ ਯਾਤਰਾ ਲਈ ਠਹਿਰੇ ਸ਼ਰਧਾਲੂਆਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ।
;
;
;
;
;
;
;
;
;