ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਰਹੱਦੀ ਪਿੰਡ ਕੱਕੜ ਤੋਂ ਬੱਸ ਰਵਾਨਾ
ਚੋਗਾਵਾਂ/ਅੰਮ੍ਰਿਤਸਰ,12 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਰਹੱਦੀ ਪਿੰਡ ਕੱਕੜ ਤੋਂ ਹਲਕਾ ਇੰਚਾਰਜ ਸੋਨੀਆ ਮਾਨ ਦੀ ਦੇਖ ਰੇਖ ਹੇਠ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਤੀਰਥ ਯਾਤਰਾ ਬੱਸ ਨੂੰ ਡਾ. ਰਾਜਵਿੰਦਰ ਸਿੰਘ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਨੈਣਾਂ ਦੇਵੀ ਆਦਿ ਸਥਾਨਾਂ ਦੇ ਮੁਫ਼ਤ ਵਿਚ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ। ਇਹ ਯੋਜਨਾ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰ ਰਹੀ ਹੈ। ਯਾਤਰਾ ਦੌਰਾਨ ਸ਼ਰਧਾਲੂਆਂ ਲਈ ਅਰਾਮਦਾਇਕ ਬੱਸਾਂ, ਰਹਿਣ- ਸਹਿਣ ਦੀ ਵਧੀਆ ਵਿਵਸਥਾ, ਭੋਜਨ, ਸੁਰੱਖਿਆ ਅਤੇ ਮੈਡੀਕਲ ਸਹਾਇਤਾ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਹਲਕਾ ਇੰਚਾਰਜ ਸੋਨੀਆ ਮਾਨ ਦਾ ਧੰਨਵਾਦ ਕੀਤਾ।
;
;
;
;
;
;
;
;
;