JALANDHAR WEATHER

ਬੀ.ਕੇ.ਯੂ. ਰਾਜੇਵਾਲ ਵਲੋਂ ਪੰਜਾਬ ਤੇ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਚ ਮੋਟਰਸਾਈਕਲ ਮਾਰਚ ਆਰੰਭ

ਚੰਡੀਗੜ੍ਹ, 13 ਜੁਲਾਈ (ਤਰਵਿੰਦਰ ਬੈਨੀਪਾਲ/ਗੁਰਿੰਦਰ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਪੰਜਾਬ ਵਲੋ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਪਾਣੀਆ ਦਾ ਪ੍ਰਬੰਧ ਪੰਜਾਬ ਨੂੰ ਦੇਣ, ਲੈਂਡ ਪੂਲਿੰਗ ਨੀਤੀ ਕਿਸਾਨ ਪੱਖੀ ਬਣਾਉਣ, ਫ੍ਰੀ ਟਰੇਡ ਐਗਰੀਮੈਂਟ ਖ਼ਿਲਾਫ਼ ਚੰਡੀਗੜ੍ਹ ਵਿਚ ਕੱਢੀ ਜਾ ਰਹੀ ਮੋਟਰਸਾਈਕਲ ਰੈਲੀ ਮੋਹਾਲੀ ਦੇ ਫੇਜ 8 ਸਥਿਤ ਸ਼ਹੀਦ ਭਗਤ ਸਿੰਘ ਨੇਚਰ ਪਾਰਕ ਤੋਂ ਆਰੰਭ ਹੋ ਚੁੱਕੀ ਹੈ।

ਇਸ ਰੈਲੀ ਵਿਚ ਪੰਜਾਬ ਭਰ ਤੋਂ ਸੈਂਕੜੇ ਕਿਸਾਨ ਆਪੋ ਆਪਣੇ ਮੋਟਰਸਾਈਕਲਾਂ ਅਤੇ ਕਾਰਾਂ ਵਿਚ ਸਵਾਰ ਹੋ ਕੇ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਇਹ ਰੈਲੀ ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ ਤੋਂ ਹੁੰਦੀ ਹੋਈ ਵਾਪਸ ਮੋਹਾਲੀ ਆ ਕੇ ਸਮਾਪਤ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ