JALANDHAR WEATHER

ਸਕੂਲ ਫੀਸ ਰੈਗੂਲੇਸ਼ਨ ਵਾਲੇ ਆਰਡੀਨੈਂਸ ਨੂੰ ਮਨਜ਼ੂਰੀ ਮਿਲਣ 'ਤੇ ਮੁੱਖ ਮੰਤਰੀ ਮਾਨ ਨੇ ਗਵਰਨਰ ਦਾ ਕੀਤਾ ਧੰਨਵਾਦ

ਚੰਡੀਗੜ੍ਹ, 13 ਜੁਲਾਈ- ਪੰਜਾਬ ਦੇ ਨਿੱਜੀ ਸਕੂਲ ਹੁਣ ਸਾਲਾਨਾ 5% ਤੋਂ ਵੱਧ ਫੀਸਾਂ ਨਹੀਂ ਵਧਾ ਸਕਣਗੇ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਕਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਕ ਪੋਸਟ ਵਿਚ ਦਿੱਤੀ। ਮੁੱਖ ਮੰਤਰੀ ਨੇ ਹੁਕਮ ਦੀ ਇਕ ਕਾਪੀ ਸਾਂਝੀ ਕਰਦਿਆਂ ਲਿਖਿਆ ਕਿ ਪੰਜਾਬ ਦੇ ਬੱਚਿਆਂ ਅਤੇ ਮਾਪਿਆਂ ਦੇ ਹਿੱਤ ਵਿਚ ਲਏ ਗਏ ਸਾਡੇ ਮਹੱਤਵਪੂਰਨ ਫੈਸਲੇ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਦਾ ਦਿਲੋਂ ਧੰਨਵਾਦ।

ਉਨ੍ਹਾਂ ਅੱਗੇ ਲਿਖਿਆ ਕਿ ਰਾਜਪਾਲ ਨੇ ਸਾਡੀ ਸਰਕਾਰ ਦੁਆਰਾ ਨਿੱਜੀ ਸਕੂਲ ਫੀਸਾਂ ਵਿਚ ਮਨਮਾਨੇ ਵਾਧੇ ਨੂੰ ਰੋਕਣ ਲਈ ਪੇਸ਼ ਕੀਤੇ ਗਏ 'ਦਿ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026' 'ਤੇ ਦਸਤਖ਼ਤ ਕਰ ਦਿੱਤੇ ਹਨ। ਇਸ ਆਰਡੀਨੈਂਸ ਦੇ ਲਾਗੂ ਹੋਣ ਤੋਂ ਬਾਅਦ ਕੋਈ ਵੀ ਨਿੱਜੀ ਸਕੂਲ ਆਪਣੀ ਮਰਜ਼ੀ ਨਾਲ 5% ਤੋਂ ਵੱਧ ਫੀਸਾਂ ਨਹੀਂ ਵਧਾ ਸਕੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖਿਆ ਨੂੰ ਕਾਰੋਬਾਰ ਨਹੀਂ ਬਣਨ ਦੇਵੇਗੀ ਅਤੇ ਆਮ ਲੋਕਾਂ 'ਤੇ ਵਾਧੂ ਵਿੱਤੀ ਬੋਝ ਘਟਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ