JALANDHAR WEATHER

ਸ੍ਰੀ ਅਨੰਦਪੁਰ ਸਾਹਿਬ ਵਿਖੇ ਸਤਲੁਜ 'ਤੇ ਪਾਬੰਦੀ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ

ਸ੍ਰੀ ਅਨੰਦਪੁਰ ਸਾਹਿਬ, 13 ਜੁਲਾਈ (ਜੇ ਐਸ ਨਿੱਕੂਵਾਲ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਫ਼ਿਲਮ 'ਸਤਲੁਜ' 'ਤੇ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਲਗਾਈ ਗਈ ਪਾਬੰਦੀ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਿਸ਼ਾਲ ਰੋਸ ਮਾਰਚ ਅਤੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੇ ਫ਼ੈਸਲੇ ਨੂੰ ਲੋਕਤੰਤਰੀ ਹੱਕਾਂ 'ਤੇ ਹਮਲਾ ਕਰਾਰ ਦਿੰਦਿਆਂ ਪਾਬੰਦੀ ਤੁਰੰਤ ਹਟਾਉਣ ਦੀ ਮੰਗ ਕੀਤੀ।

ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਹੇਠ ਕੱਢਿਆ ਗਿਆ ਇਹ ਰੋਸ ਮਾਰਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਥਿਤ ਅਜਾਇਬ ਘਰ ਕੋਲੋਂ ਸ਼ੁਰੂ ਹੋਇਆ। ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ, ਅਕਾਲੀ ਆਗੂਆਂ ਅਤੇ ਸੰਗਤ ਨੇ ਹੱਥਾਂ ਵਿਚ ਬੈਨਰ ਅਤੇ ਤਖ਼ਤੀਆਂ ਫੜ੍ਹ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਮਾਰਚ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਐਸ.ਡੀ.ਐਮ. ਦਫ਼ਤਰ ਪੁੱਜਿਆ, ਜਿੱਥੇ ਐਸ.ਡੀ.ਐਮ. ਸੁਖਪਾਲ ਸਿੰਘ ਨੂੰ ਪੰਜਾਬ ਦੇ ਰਾਜਪਾਲ ਦੇ ਨਾਮ ਇਕ ਮੰਗ ਪੱਤਰ ਸੌਂਪਿਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਫ਼ਿਲਮ 'ਤੇ ਲਗਾਈ ਗਈ ਪਾਬੰਦੀ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਹ ਵੀ ਮੰਗ ਕੀਤੀ ਕਿ ਭਾਈ ਜਸਵੰਤ ਸਿੰਘ ਖਾਲੜਾ ਨੂੰ ਕੌਮੀ ਸ਼ਹੀਦ ਐਲਾਨਿਆ ਜਾਣੇ। ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ