ਸੜਕ ਕਿਨਾਰੇ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਵਿਅਕਤੀ ਦੀ ਹੋਈ ਮੌਤ
ਕਪੂਰਥਲਾ, 13 ਜੁਲਾਈ (ਅਮਨਜੋਤ ਸਿੰਘ ਵਾਲੀਆ)- ਅੰਮਿ੍ਤਸਰ ਜੀ.ਟੀ. ਰੋਡ 'ਤੇ ਜਗਤਜੀਤ ਫ਼ੈਕਟਰੀ ਦੇ ਨਜ਼ਦੀਕ ਪੈਟਰੋਲ ਪੰਪ ਦੇ ਨੇੜੇ ਬੇਹੋਸ਼ੀ ਦੀ ਹਾਲਤ ਮਿਲੇ ਅਣਪਛਾਤੇ ਵਿਅਕਤੀ ਦੀ ਸਿਵਲ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ 108 ਐਂਬੂਲੈਂਸ ਦੇ ਈ.ਐਮ.ਟੀ. ਹਰਮੀਤ ਸਿੰਘ ਤੇ ਪਾਈਲਟ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਜਗਤਜੀਤ ਇੰਡਸਟਰੀ ਦੇ ਨਜ਼ਦੀਕ ਪੈਟਰੋਲ ਪੰਪ ਦੇ ਨੇੜੇ ਬੇਹੋਸ਼ੀ ਦੀ ਹਾਲਤ ਵਿਚ ਇਕ 30-35 ਸਾਲਾਂ ਵਿਅਕਤੀ ਪਿਆ ਹੈ ,ਜਿਸਨੂੰ ਉਨ੍ਹਾਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ।
ਜਿੱਥੇ ਡਿਊਟੀ ਡਾਕਟਰ ਵਲੋਂ ਜਾਂਚ ਦੌਰਾਨ ਉਸਨੂੰ ਮਿ੍ਤਕ ਐਲਾਨ ਦਿੱਤਾ ਗਿਆ। ਮਿ੍ਤਕ ਵਿਅਕਤੀ ਕੋਲੋਂ ਕੋਈ ਵੀ ਪਹਿਚਾਣ ਪੱਤਰ ਬਰਾਮਦ ਨਾ ਹੋਣ ਕਾਰਨ ਉਸਦੀ ਸ਼ਨਾਖ਼ਤ ਨਹੀਂ ਹੋ ਸਕੀ। ਮਿ੍ਤਕ ਦੀ ਸ਼ਨਾਖ਼ਤ ਲਈ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ 72 ਘੰਟੇ ਵਾਸਤੇ ਰਖਵਾ ਦਿੱਤਾ ਹੈ ਤੇ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
;
;
;
;
;
;
;