ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕਈ ਪਰਿਵਾਰ ‘ਆਪ’ ਵਿਚ ਸ਼ਾਮਿਲ
ਮਾਛੀਵਾੜਾ ਸਾਹਿਬ (ਲੁਧਿਆਣਾ), 13 ਜੁਲਾਈ (ਰਾਜਦੀਪ ਸਿੰਘ ਅਲਬੇਲਾ) - ਹਲਕਾ ਸਮਰਾਲਾ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਮਾਛੀਵਾੜਾ ਬਲਾਕ ਦੇ ਪਿੰਡ ਸ਼ੇਰੀਆਂ ਤੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ। ‘ਆਪ’ ਆਗੂ ਪਰਵੀਨ ਮੱਕੜ ਨੇ ਦੱਸਿਆ ਕਿ ਵਿਧਾਇਕ ਵਲੋਂ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡਾਂ ’ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਤਹਿਤ ਉਨ੍ਹਾਂ ਦਾ ਭਰਵਾਂ ਸਵਾਗਤ ਕਰਦੇ ਹੋਏ ਬਲਾਕ ਮਾਛੀਵਾੜਾ ਦੇ ਪਿੰਡ ਸ਼ੇਰੀਆਂ ਤੋਂ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਏ। ਵਿਧਾਇਕ ਨੇ ‘ਆਪ’ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਜਰੂਰ ਦਿੱਤਾ ਜਾਵੇਗਾ।
;
;
;
;
;
;
;