JALANDHAR WEATHER

ਘਰੇਲੂ ਝਗੜੇ ਕਾਰਨ ਪ੍ਰਵਾਸੀ ਔਰਤ ਨੇ ਤਿੰਨ ਬੱਚਿਆਂ ਸਮੇਤ ਨਿਗਲੀ ਜ਼ਹਿਰੀਲੀ ਦਵਾਈ, ਇਕ ਬੱਚੀ ਦੀ ਮੌਤ

ਕਪੂਰਥਲਾ, 13 ਜੁਲਾਈ (ਅਮਨਜੋਤ ਸਿੰਘ ਵਾਲੀਆ) - ਪਿੰਡ ਮੱਲੂ ਕਾਦਰਾ ਬਾਅਦ ਵਿਖੇ ਘਰੇਲੂ ਝਗੜੇ ਕਾਰਨ ਇਕ ਪ੍ਰਵਾਸੀ ਔਰਤ ਨੇ ਕਥਿਤ ਤੌਰ 'ਤੇ ਆਪਣੇ ਤਿੰਨ ਬੱਚਿਆਂ ਸਮੇਤ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਮ੍ਹਾਂ ਨੂੰ ਪਰਿਵਾਰਿਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਇਲਾਜ ਦੌਰਾਨ ਇਕ ਬੱਚੀ ਦੀ ਮੌਤ ਹੋ ਗਈ ਤੇ ਤਿੰਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਵਕੁਸ਼ ਕੁਮਾਰ ਵਾਸੀ ਮੱਲੂ ਕਾਦਰਾਬਾਦ ਨੇ ਦੱਸਿਆ ਕਿ ਅੱਜ ਉਹ ਜਦੋਂ ਰਾਤ ਸਮੇਂ ਜੀਰੀ ਲਗਾ ਕੇ ਘਰ ਆਇਆ ਤਾਂ ਉਸ ਦੀ ਪਤਨੀ ਸੰਤੋਸ਼ ਦੇਵੀ ਉਲਟੀਆਂ ਕਰ ਰਹੀ ਸੀ ਤੇ ਉਨ੍ਹਾਂ ਕੋਲ ਇਕ ਕੀਟਨਾਸ਼ਕ ਦਵਾਈ ਦੀ ਸ਼ੀਸ਼ੀ ਪਈ ਹੋਈ ਸੀ ਤੇ ਬੱਚੇ ਵੀ ਅੱਧ ਬੇਹੋਸ਼ੀ ਦੀ ਹਾਲਤ ਵਿਚ ਸਨ। ਉਸ ਨੇ ਤੁਰੰਤ 108 ਐਬੂਲੈਂਸ ਦੀ ਸਹਾਇਤਾ ਨਾਲ ਪਤਨੀ ਸੰਤੋਸ਼ ਦੇਵੀ, 8 ਅਤੇ 6 ਸਾਲ ਦੀਆਂ ਬੱਚੀਆਂ ਅਤੇ ਦੋ ਸਾਲਾਂ ਬੱਚੇ ਨੂੰ ਸਿਵਲ ਹਸਪਤਾਲ ਕਪੂਰਥਲਾ ਐਮਰਜੰਸੀ ਵਾਰਡ ਵਿਚ ਦਾਖ਼ਲ ਕਰਵਾਇਆ। ਜਿੱਥੇ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਵਲੋਂ ਸਾਰਿਆਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ, ਪਰ ਇਕ ਬੱਚੀ ਦੀ ਇਲਾਜ ਦੌਰਾਨ ਮੌਤ ਹੋ ਗਈ। ਡਿਊਟੀ ਡਾਕਟਰ ਨੇ ਬਾਕੀ ਤਿੰਨਾਂ ਦੀ ਹਾਲਤ ਗੰਭੀਰ ਦੇਖਦਿਆਂ ਮੁਢਲੇ ਇਲਾਜ ਤੋਂ ਬਾਅਦ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਹੈ। ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ