JALANDHAR WEATHER

ਅੱਜ ਦਿੱਲੀ ਦਾ ਦੌਰਾ ਕਰਨਗੇ ਮੁੱਖ ਮੰਤਰੀ ਮਾਨ

ਚੰਡੀਗੜ੍ਹ, 14 ਜੁਲਾਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਦਾ ਦੌਰਾ ਕਰਨਗੇ। ਉਹ ਭਾਰਤ ਟੈਕਸ 2026 ਵਿਚ ਪੰਜਾਬ ਦੀ ਨੁਮਾਇੰਦਗੀ ਕਰਨਗੇ। ਕੈਬਨਿਟ ਮੰਤਰੀ ਅਮਨ ਅਰੋੜਾ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। ਮੁੱਖ ਮੰਤਰੀ ਮਾਨ ਪੰਜਾਬ ਸਟੇਟ ਪੈਵੇਲੀਅਨ ਦਾ ਉਦਘਾਟਨ ਕਰਨਗੇ।

"ਪੰਜਾਬ ਦੇ ਟੈਕਸਟਾਈਲ ਭਵਿੱਖ ਦੀ ਮੁੜ ਕਲਪਨਾ: ਰਵਾਇਤੀ ਤਾਕਤ ਤੋਂ ਤਕਨੀਕੀ ਲੀਡਰਸ਼ਿਪ ਤੱਕ" ਵਿਸ਼ੇ 'ਤੇ ਪੰਜਾਬ ਗਿਆਨ ਸੈਸ਼ਨ ਨੂੰ ਸੰਬੋਧਨ ਕਰਨਗੇ। ਮੁੱਖ ਮੰਤਰੀ ਮਾਨ ਨਿਵੇਸ਼ਕਾਂ ਅਤੇ ਟੈਕਸਟਾਈਲ ਉਦਯੋਗ ਦੇ ਪ੍ਰਤੀਨਿਧੀਆਂ ਨੂੰ ਪੰਜਾਬ ਵਿਚ ਨਿਵੇਸ਼ ਦੇ ਮੌਕਿਆਂ ਤੋਂ ਜਾਣੂ ਕਰਵਾਉਣਗੇ।

ਟੈਕਸਟਾਈਲ ਸੈਕਟਰ ਵਿਚ ਨਿਵੇਸ਼, ਰੁਜ਼ਗਾਰ ਅਤੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ ਅਤੇ ਦ੍ਰਿਸ਼ਟੀਕੋਣ ਪੇਸ਼ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ