JALANDHAR WEATHER

ਕੋਟ ਮਿੱਤ ਸਿੰਘ ਵਿਖੇ ਚੱਲੀਆਂ ਗੋਲੀਆਂ

ਸੁਲਤਾਨਵਿੰਡ, (ਅੰਮ੍ਰਿਤਸਰ), 14 ਜੁਲਾਈ ( ਗੁਰਨਾਮ ਸਿੰਘ ਬੁੱਟਰ)- ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕੇ ਕੋਟ ਮਿੱਤ ਸਿੰਘ ਵਿਖੇ ਕਿਸੇ ਗੱਲ ਨੂੰ ਲੈ ਕੇ ਦੇਰ ਰਾਤ ਘਰ ’ਤੇ ਗੋਲੀਆਂ ਚਲਾਈਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਕਪਿਲ ਪੁੱਤਰ ਪ੍ਰੇਮ ਨਾਥ ਵਾਸੀ ਕੋਟ ਮਿੱਤ ਸਿੰਘ ਨੇ ਦੱਸਿਆ ਕਿ ਸਾਡੇ ਘਰ ਨੇੜੇ ਹੀ ਰਹਿਦੇ ਇਕ ਨੌਜਵਾਨ ਨੇ ਆਪਣੇ 6-7 ਹੋਰ ਅਣ-ਪਛਾਤੇ ਵਿਅਕਤੀਆਂ ਨਾਲ ਮਿਲ ਕੇ ਪਹਿਲਾਂ ਗਲੀ ਵਿਚ ਗਾਲੀ ਗਲੋਚ ਕੀਤਾ ਅਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜੋ ਸਾਡੇ ਘਰ ਦੇ ਬਾਹਰਲੇ ਦਰਵਾਜੇ ਅਤੇ ਘਰ ਵਿਚ ਲੱਗੀਆਂ ਹਨ।

ਉਨ੍ਹਾਂ ਦੱਸਿਆ ਕਿ ਵਾਹਿਗੁਰੂ ਦੀ ਮੇਹਰ ਨਾਲ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਕਪਿਲ ਨੇ ਦੱਸਿਆ ਕਿ ਇਸ ਸੰਬੰਧੀ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਸ਼ਿਕਾਇਤ ਦਰਜ ਵੀ ਕਰਵਾਈ ਗਈ ਹੈ ਅਤੇ ਅਸੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਪਾਸੋਂ ਮੰਗ ਕਰਦੇ ਹਾਂ ਕਿ ਸਾਡੇ ਘਰ ’ਤੇ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਮੌਕੇ ਏ.ਐਸ.ਆਈ. ਕੁਲਦੀਪ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਜਾਂਚ ਜਾਰੀ ਹੈ ਅਤੇ ਛੇਤੀ ਹੀ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ