ਭਾਕਿਉ ਏਕਤਾ ਸਿੱਧੂਪੁਰ ਨੇ ਲਾਡੋਵਾਲ ਟੋਲ ਪਲਾਜ਼ਾ 11 ਤੋਂ 4 ਵਜੇ ਤੱਕ ਕੀਤਾ ਟੋਲ ਮੁਕਤ
ਲਾਡੋਵਾਲ, (ਲੁਧਿਆਣਾ), 14 ਜੁਲਾਈ (ਬਲਬੀਰ ਸਿੰਘ ਰਾਣਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਪੰਜਾਬ ਸਰਕਾਰ ਵਲੋਂ ਲਿਆਂਦੀ ਗਈ ਲੈਂਡ ਪੂਲਿੰਗ ਪਾਲਸੀ ਨੂੰ ਰੱਦ ਕਰਵਾਉਣ, ਕਿਸਾਨਾਂ ਨਾਲ ਧੋਖਾਧੜੀ ਕਰਨ ਵਾਲੇ ਲੈਡ ਮਾਰਗਿਜ ਬੈਂਕ ਦੇ ਦੋਸ਼ੀ ਮੈਨੇਜਰਾਂ ਉਪਰ ਲੋੜੀਂਦੀ ਅਤੇ ਢੁਕਵੀਂ ਕਾਰਵਾਈ ਕਰਨ ਅਤੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿਚੋਂ ਭਾਰਤ ਦੇ ਬਾਹਰ ਆਉਣ ਦੀ ਮੰਗ ਨੂੰ ਲੈ ਕੇ ਅੱਜ ਲੁਧਿਆਣਾ- ਜਲੰਧਰ ਨੈਸ਼ਨਲ ਹਾਈਵੇਅ ਸਥਿਤ ਲਾਡੋਵਾਲ ਟੋਲ ਪਲਾਜ਼ਾ 11 ਤੋਂ ਸ਼ਾਮ 4 ਵਜੇ ਤੱਕ ਸਾਰੇ ਵਾਹਨ ਚਾਲਕਾਂ ਲਈ ਟੋਲ ਮੁਕਤ ਕੀਤਾ ਗਿਆ ਹੈ, ਜਿਸ ਕਰਕੇ ਸ਼ਾਮ 4 ਵਜੇ ਤੱਕ ਵਾਹਨ ਚਾਲਕਾਂ ਕੋਲੋਂ ਟੋਲ ਫ਼ੀਸ ਨਹੀਂ ਉਗਰਾਹੀ ਜਾ ਰਹੀ l ਇਸ ਸੰਬੰਧੀ ਗੱਲਬਾਤ ਕਰਦਿਆਂ ਭਾਕਿਉ ਏਕਤਾ ਸਿੱਧੂਪੁਰ ਦੇ ਆਗੂ ਕੁਲਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਜਲੰਧਰ ਅਤੇ ਕਰਮਜੀਤ ਸਿੰਘ ਬਲਾਕ ਜਨਰਲ ਸਕੱਤਰ ਭਾਕਿਉ ਸਿੱਧੂਪੁਰ ਜਿਲਾ ਲੁਧਿਆਣਾ ਨੇ ਦੱਸਿਆ ਕਿ ਸਰਕਾਰਾਂ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਉਨ੍ਹਾਂ ਦੇ ਗਲੇ ਘੁੱਟ ਰਹੀਆਂ ਹਨ, ਜਿਹੜਾ ਕਿ ਸਰਕਾਰਾਂ ਵਲੋਂ ਕਿਸਾਨਾਂ ਨਾਲ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ l ਉਨ੍ਹਾਂ ਕਿਹਾ ਕਿ ਜਦ ਤੱਕ ਸਰਕਾਰਾਂ ਸਾਡੀਆਂ ਮੰਗਾਂ ਨਹੀਂ ਮੰਨਦੀਆਂ, ਕਿਸਾਨਾਂ ਵਲੋਂ ਸੰਘਰਸ਼ ਜਾਰੀ ਰਹੇਗਾ l
;
;
;
;
;
;
;