JALANDHAR WEATHER

ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਕਲੇ ਸਾਰਥਕ ਨਤੀਜੇ- ਡਾ. ਬਲਬੀਰ ਸਿੰਘ

 ਚੰਡੀਗੜ੍ਹ, 14 ਜੁਲਾਈ (ਅਜਾਇਬ ਔਜਲਾ)- ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਜੋ ਯੁੱਧ ਨਸ਼ਿਆਂ ਦੇ ਵਿਰੁੱਧ ਦੀ ਸ਼ੁਰੂਆਤ ਕੀਤੀ ਸੀ, ਉਸਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਦਿੱਤੀ ਇਕ ਵੱਡੀ ਗਰੰਟੀ ਸੀ ਕਿ ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਉਪਰਾਲੇ ਕਰਨਾ। ਉਸ ਵਿਚ ਸਰਕਾਰ ਨੂੰ ਵੱਡੀ ਸਫ਼ਲਤਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ 10 ਸਾਲ ਸ਼੍ਰੋਮਣੀ ਅਕਾਲੀ ਦਲ ਅਤੇ 5 ਸਾਲ ਕਾਂਗਰਸ ਦੀ ਸਰਕਾਰ ਰਹੀ ਪਰੰਤੂ ਨਸ਼ਿਆਂ ਦੇ ਖਿਲਾਫ਼ ਪੂਰੇ ਯਤਨ ਨਹੀਂ ਕੀਤੇ ਗਏ,ਜਿਸ ਵਿਚ ਅਕਾਲੀ ਸਰਕਾਰ ਦੇ ਦਰਮਿਆਨ 2717 ਕਿਲੋ ਹੈਰੋਇਨ ਜ਼ਬਤ ਕੀਤੀ ਗਈ, ਜਦਕਿ ਕਾਂਗਰਸ ਦੇ ਸਮੇਂ ਦਰਮਿਆਨ 2412 ਕਿਲੋ ਕੀਤੀ ਗਈ, ਪਰ ਭਗਵੰਤ ਮਾਨ ਸਰਕਾਰ ਦੇ ਚਾਰ ਸਾਲਾਂ ਵਿਚ 6008 ਕਿਲੋ ਹੈਰੋਇਨ ਜ਼ਬਤ ਕੀਤੀ ਗਈ।

ਇਸ ਦੌਰਾਨ ਡਾ. ਬਲਵੀਰ ਸਿੰਘ ਨੇ ਇਹ ਵੀ ਦੋਸ਼ ਲਾਇਆ ਕਿ ਚੰਡੀਗੜ੍ਹ ਦੀ ਪੀ.ਜੀ.ਆਈ. ਵਿਚ ਮੁੱਖ ਮੰਤਰੀ ਦੀ ਮੁਫਤ ਮੈਡੀਕਲ ਸਹੂਲਤ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਇਸ ਸੰਬੰਧੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਬਹੁਤ ਸਾਰੇ ਪੱਤਰ ਭੇਜੇ ਅਤੇ ਰਾਬਤਾ ਕਾਇਮ ਕੀਤਾ ਹੈ ਪ੍ਰੰਤੂ ਕੋਈ ਵੀ ਅਜੇ ਤੱਕ ਸਾਰਥਕ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਰਾਜ ਹੈ, ਇਥੋਂ ਦੇ ਨੌਜਵਾਨਾਂ ਤੇ ਪੰਜਾਬ ਨੂੰ ਟਾਰਗੇਟ ਕੀਤਾ ਜਾ ਰਿਹਾ, ਸੋ ਪੰਜਾਬ ਵਿਚ ਨਸ਼ਿਆਂ ਅਤੇ ਹੋਰ ਗੈਰ ਸਮਾਜਿਕ ਗਤੀਵਿਧੀਆਂ ਹੋਈਆਂ ਹਨ ਤੇ ਉਹ ਪੰਜਾਬ ਤੋਂ ਬਾਹਰ ਜੇਲ੍ਹਾਂ ਵਿਚ ਬੈਠੇ ਲੋਕ ਉਸ ਵਿਚ ਪੂਰੀ ਤਰ੍ਹਾਂ ਨਾਲ ਸ਼ਾਮਿਲ ਹਨ। ਉਨ੍ਹਾਂ ਨੂੰ ਬਾਹਰੋਂ ਪੂਰੀ ਪ੍ਰੋਟੈਕਸ਼ਨ ਦੇ ਕੇ ਰੱਖਿਆ ਹੋਇਆ ਹੈ, ਜਿਸ ਦੀ ਕਿ ਜ਼ਰੂਰਤ ਨਹੀਂ ਹੈ। ਉਹਨਾਂ ਨੂੰ ਪੰਜਾਬ ਭੇਜਿਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਆਪ੍ਰੇਸ਼ਨ ਸੰਧੂਰ ਦੌਰਾਨ ਫਿਰੋਜ਼ਪੁਰ ਆਦਿ ਦੇ ਪਰਿਵਾਰਾਂ ਨੂੰ ਕੇਂਦਰ ਸਰਕਾਰ ਵਲੋਂ ਕੋਈ ਸਹੂਲਤ ਪ੍ਰਦਾਨ ਨਹੀਂ ਕੀਤੀ ਗਈ ਅਤੇ ਉਨ੍ਹਾਂ ਦਾ ਇਲਾਜ ਵੀ ਪੰਜਾਬ ਸਰਕਾਰ ਵਲੋਂ ਹੀ ਕਰਵਾਇਆ ਗਿਆ। ਡਾਕਟਰ ਬਲਵੀਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਪੰਜਾਬ ਫੇਰੀ ਦੌਰਾਨ ਅਜਿਹੇ ਪਰਿਵਾਰਾਂ ਦੀ ਸਾਰ ਲੈਣ ਦੀ ਅਪੀਲ ਵੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ