JALANDHAR WEATHER

ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਪੰਚਾਇਤ ਸਕੱਤਰ ਸੁਖਦੀਪ ਸਿੰਘ ਸੁੱਖੀ ਮੁਅੱਤਲ

ਮਹਿਲ ਕਲਾਂ (ਬਰਨਾਲਾ), 14 ਜੁਲਾਈ (ਅਵਤਾਰ ਸਿੰਘ ਅਣਖੀ)- ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਜਾਰੀ ਹੁਕਮਾਂ ਤਹਿਤ ਬਲਾਕ ਮਹਿਲ ਕਲਾਂ ਦੇ ਪੰਚਾਇਤ ਸਕੱਤਰ ਸੁਖਦੀਪ ਸਿੰਘ ਸੁੱਖੀ ਨੂੰ ਤੁਰੰਤ ਪ੍ਰਭਾਵ ਨਾਲ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਸੁਖਦੀਪ ਸਿੰਘ 'ਤੇ ਗ੍ਰਾਮ ਪੰਚਾਇਤ ਛੀਨੀਵਾਲ ਕਲਾਂ ਦੇ ਸਰਕਾਰੀ ਫੰਡਾਂ ਅਤੇ ਗ੍ਰਾਂਟਾਂ ਦੀ ਦੁਰਵਰਤੋਂ ਕਰਨ ਦੇ ਗੰਭੀਰ ਦੋਸ਼ ਹਨ।

ਮੁਅੱਤਲੀ ਦੌਰਾਨ ਉਨ੍ਹਾਂ ਦਾ ਹੈੱਡ ਕੁਆਟਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਰਨਾਲਾ ਨਿਸ਼ਚਿਤ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਜਦੋਂ ਉਕਤ ਪੰਚਾਇਤ ਸਕੱਤਰ ਸੁਖਦੀਪ ਸਿੰਘ ਸੁੱਖੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦਾ ਮੋਬਾਈਲ ਫੋਨ ਬੰਦ ਆ ਰਿਹਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ