JALANDHAR WEATHER

ਸ਼ੂਟਿੰਗ ਟ੍ਰੇਨਿੰਗ ਦੌਰਾਨ ਵਿਦਿਆਰਥੀ ਨੂੰ ਲੱਗੀ ਗੋਲੀ

ਜਗਰਾਉਂ (ਲੁਧਿਆਣਾ), 14 ਜੁਲਾਈ (ਕੁਲਦੀਪ ਸਿੰਘ ਲੋਹਟ)- ਜਗਰਾਉਂ ਤੋਂ ਅਖਾੜਾ ਰੋਡ ਸਥਿਤ ਸਕੂਲ ਵਿਚ ਸ਼ੂਟਿੰਗ ਟ੍ਰੇਨਿੰਗ ਦੌਰਾਨ ਏਅਰ ਗੰਨ ਨਾਲ ਇਕ ਵਿਦਿਆਰਥੀ ਦੇ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਸਕੂਲ ਪ੍ਰਬੰਧਕਾਂ, ਵਿਦਿਆਰਥੀਆਂ ਅਤੇ ਮਾਪਿਆਂ ਵਿਚ ਹੜਕੰਪ ਮਚ ਗਿਆ।

ਮੁੱਢਲੀ ਜਾਣਕਾਰੀ ਅਨੁਸਾਰ, ਸਕੂਲ ਵਿਚ ਚੱਲ ਰਹੀ ਸ਼ੂਟਿੰਗ ਟ੍ਰੇਨਿੰਗ ਦੌਰਾਨ ਅਚਾਨਕ ਗੋਲੀ ਚੱਲ ਗਈ, ਜੋ ਇਕ ਵਿਦਿਆਰਥੀ ਨੂੰ ਲੱਗੀ। ਜ਼ਖ਼ਮੀ ਵਿਦਿਆਰਥੀ ਨੂੰ ਤੁਰੰਤ ਇਲਾਜ ਲਈ ਜਗਰਾਉਂ ਦੇ ਇਕ ਨਿਜੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਉਪਰੰਤ ਉਸਨੂੰ ਘਰ ਭੇਜ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਸਬੰਧਤ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਗੋਲੀ ਕਿਸ ਹਾਲਾਤ ਵਿਚ ਚੱਲੀ ਅਤੇ ਸੁਰੱਖਿਆ ਪ੍ਰਬੰਧਾਂ ਵਿਚ ਕਿਤੇ ਕੋਈ ਲਾਪਰਵਾਹੀ ਤਾਂ ਨਹੀਂ ਹੋਈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਦਾ ਖੁਲਾਸਾ ਹੋਵੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ