ਹਰੀਕੇ ਹੈੱਡ ਵਰਕਸ ਤੇ ਅਰਦਾਸ ਸਮਾਗਮ ਆਰੰਭ
ਹਰੀਕੇ ਪੱਤਣ (ਤਰਨਤਾਰਨ), 14 ਜੁਲਾਈ (ਹਰਿੰਦਰ ਸਿੰਘ, ਸੰਜੀਵ ਕੁੰਦਰਾ)- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਮੂਹ ਸਿੱਖ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਕਰਵਾਏ ਜਾ ਰਹੇ ਅਰਦਾਸ ਸਮਾਗਮ ਹਰੀਕੇ ਹੈੱਡ ਵਰਕਸ ਤੇ ਆਰੰਭ ਹੋ ਗਏ।
ਇਸ ਮੌਕੇ ਸਿੰਘ ਸਾਹਿਬ ਵਲੋਂ ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਲੈਣ ਤੋਂ ਬਾਅਦ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਆਰੰਭ ਹੋ ਗਏ। ਸਮਾਗਮ ਵਿਚ ਵੱਡੀ ਗਿਣਤੀ ਵਿਚ ਪੀੜਤ ਪਰਿਵਾਰ ਆਪਣੇ ਲਾਪਤਾ ਹੋਏ ਪਰਿਵਾਰਕ ਮੈਂਬਰਾਂ ਦੀਆਂ ਤਸਵੀਰਾਂ ਲੈ ਕੇ ਪਹੁੰਚੇ ਹੋਏ ਹਨ।
;
;
;
;
;
;
;
;